ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਵਲੋ ਕੋਵਿਡ-19 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ

ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਵਲੋ ਕੋਵਿਡ-19 ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਗੁਰਦਾਸਪੁਰ, 15 ਮਈ ( ਅਸ਼ਵਨੀ ) ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਵੈਕਸੀਨ ਲਗਵਾਉਣ ਲਈ ਲੋਕਾਂ ਦੀ ਸਹੂਲਤ ਲਈ ਕੋਵਿਡ-19 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ, ਜਿਨਾਂ ਦਾ ਅੱਜ ਡਾ. ਹਰਭਜਨ ਰਾਮ ਸਿਵਲ ਸਰਜਨ ਵਲੋਂ ਦੋਰਾ ਕੀਤਾ ਗਿਆ। ਉਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਸਮੇਤ ਵੱਖ ਕੇਂਦਰਾਂ ਦਾ ਦੋਰਾ ਕੀਤਾ ਤੇ ਵੈਕਸੀਨੇਸ਼ਨ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨਾਂ ਵੈਕੀਸਨੇਸ਼ਨ ਲਗਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਬਾਰੇ ਪ੍ਰੇਰਿਤ ਕੀਤਾ।

ਇਸ ਮੌਕੇ ਸਿਵਲ ਸਰਜਨ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਯੋਗ ਵਿਅਕਤੀ ਕੋਵਿਡ-19 ਵੈਕਸੀਨ ਜਰੂਰ ਲਗਵਾਉਣ, ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ। ਉਨਾਂ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ, ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਖੰਘ, ਜੁਕਾਮ, ਬੁਖਾਰ, ਸਰੀਰ ਦਰਦ ਆਦਿ ਹੁੰਦੀ ਹੈ ਤਾਂ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਆਪਣੇ ਆਪ ਨੂੰ ਏਕਾਂਤਵਾਸ ਰੱਖਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾ ਨੂੰ ਸਾਬੁਣ ਨਾਲ ਵਾਰ-ਵਾਰ ਧੋਤਾ ਜਾਵੇ।

Advertisements

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜਿਲੇ ਅੰਦਰ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਦਾ ਕੋਵਿਡ ਰੋਕੂ ਟੀਕਾਕਰਨ ਸ਼ੁਰੂ ਹੋ ਗਿਆ ਹੈ, ਜੋ ਜਿਲੇ ਦੇ ਵੱਖ –ਵੱਖ ਟੀਕਾਕਰਨ ਸਥਾਨਾਂ ਜਿਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਰਮਪੁਰਾ ਬਟਾਲਾ, ਡੀ.ਏ.ਵੀ ਪ੍ਰਾਇਮਰੀ ਸਕੂਲ ਕਾਦੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੋਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਡੇਰਾ ਬਾਬਾ ਨਾਨਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੋਸ਼ਹਿਰਾ ਮੱਝਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ, ਸੀਨੀਅਰ ਸੈਕੰਡਰੀ ਸਕੂਲ ਭਾਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਪਿੰਡ, ਰਣਜੀਤ ਬਾਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਸਥਾਪਤ ਕੀਤੇ ਗਏ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply