LATEST: ਸਕੱਤਰ ਸਕੂਲ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ ‘ਪੰਜਾਬ ਕੈਰੀਅਰ ਪੋਰਟਲ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ

ਵਿਦਿਆਰਥੀ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਤ ਕੀਤਾ ‘ਪੰਜਾਬ ਕੈਰੀਅਰ ਪੋਰਟਲ’

ਘਰ ਬੈਠੇ ਹੀ ਅਸਾਨੀ ਨਾਲ ਵਿਦਿਆਰਥੀ ਲੱਭ ਸਕਣਗੇ ਉਚੇਰੀ ਸਿੱਖਿਆ ਤੇ ਰੁਜ਼ਗਾਰ ਦੇ ਖੇਤਰ 

 

ਪਠਾਨਕੋਟ, 16 ਮਈ (ਰਾਜਿੰਦਰ ਰਾਜਨ ਬਿਊਰੋ  ) ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਤੇ ਉਪ ਜਿਲ੍ਹਾ ਸਿੱਖਿਆ ਅਫਸਰਾਂ ਦੀ ‘ਪੰਜਾਬ ਕੈਰੀਅਰ ਪੋਰਟਲ’ ਸਬੰਧੀ ਜ਼ੂਮ ਐਪ ਰਾਹੀਂ ਆਯੋਜਿਤ ਸਿਖਲਾਈ ਵਰਕਸ਼ਾਪ ‘ਚ ਇਹ ਗੱਲ ਉੱਭਰਕੇ ਸਾਹਮਣੇ ਆਈ ਕਿ ਉਕਤ ਪੋਰਟਲ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਯੋਗ ਅਗਵਾਈ ਦੇਵੇਗਾ।

ਜਿਸ ਤਹਿਤ ਵਿਦਿਆਰਥੀ ਆਪਣੇ ਤੇ ਹੋਰਨਾਂ ਰਾਜਾਂ, ਬਾਹਰਲੇ ਮੁਲਕਾਂ ਵਿੱਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ਚੋਣ ਕਰਕੇ, ਆਪਣੀ ਯੋਗਤਾ ਅਤੇ ਪਸੰਦ ਅਨੁਸਾਰ ਰੁਜ਼ਗਾਰ ਦੀ ਚੋਣ ਅਸਾਨੀ ਨਾਲ ਕਰ ਸਕਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਨੇ ਉਕਤ ਵਰਕਸ਼ਾਪ ‘ਚ ਹਿੱਸਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿੱਤ ਦਿਨ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਵਿੱਚ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੈਰੀਅਰ ਚੋਣ ਸਬੰਧੀ ਗਾਈਡੈਂਸ ਪ੍ਰਦਾਨ ਕਰਨ ਲਈ ਇੱਕ ਪੋਰਟਲ ‘ਪੰਜਾਬ ਕੈਰੀਅਰ ਪੋਰਟਲ’ ਸਥਾਪਤ ਕੀਤਾ ਗਿਆ ਹੈ। ਇਸ ਪੋਰਟਲ ਦੀ ਵਰਤੋਂ ਕਰਨ ਲਈ ਹਰ ਵਿਦਿਆਰਥੀ ਦੀ ਨਿੱਜੀ ਆਈ ਡੀ ਬਣਾਈ ਜਾਵੇਗੀ। ਜਿਸ ਦੀ ਵਰਤੋਂ ਕਰਦਿਆਂ ਵਿਦਿਆਰਥੀ ਆਪਣੇ ਦੇਸ਼ ਅਤੇ ਬਾਹਰਲੇ ਦੇਸ਼ਾਂ ਦੇ ਲਗਪਗ 21000 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 450 ਦੇ ਕਰੀਬ ਕਿੱਤਿਆਂ, ਲਗਪਗ 1150 ਪ੍ਰਵੇਸ਼ ਪ੍ਰੀਖਿਆਵਾਂ ਅਤੇ ਲਗਪਗ 1200 ਵਜ਼ੀਫ਼ਿਆਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਵਿਭਾਗ ਵੱਲੋਂ ਆਈ ਡੀ ਦੀ ਵਰਤੋਂ ਸਹੀ ਢੰਗ ਨਾਲ ਕਰਨ ਸਬੰਧੀ ਅਧਿਆਪਕਾਂ ਦੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਵੀ ਲਗਾਏ ਜਾ ਰਹੇ ਹਨ ਤਾਂ ਕਿ ਅਧਿਆਪਕ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰ ਸਕਣ।
ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਯੂਨੀਸੈਫ, ਐਨਜੀਓ ਆਸਮਾਂ ਫਾਊਂਡੇਸ਼ਨ ਅਤੇ ਟਾਟਾ ਪਾਵਰ ਵੱਲੋਂ ਚਲਾਇਆ ਜਾ ਰਿਹਾ ਹੈ। ਰਾਜ ਦੇ ਲਗਪਗ 20000 ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਪਗ 8.5 ਲੱਖ ਵਿਦਿਆਰਥੀਆਂ ਲਈ ਇਹ ਪ੍ਰੈਜੈਕਟ ਵਰਦਾਨ ਸਾਬਤ ਹੋਵੇਗਾ। ਪੰਜਾਬ ਸਰਕਾਰ ਦੀ ਯੋਗ ਅਗਵਾਈ ਤਹਿਤ ਇਹ ਪ੍ਰੋਜੈਕਟ ਲੜਕੀਆਂ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਆਪਣੇ ਕੌਸ਼ਲਾਂ ਦੇ ਅਧਾਰ ‘ਤੇ ਸਹੀ ਸਟਰੀਮ ਦੀ ਚੋਣ ਕਰਕੇ ਰੁਜ਼ਗਾਰ ਪ੍ਰਾਪਤੀ ਵਿੱਚ ਖਾਸ ਤੌਰ ‘ਤੇ ਸਹਾਈ ਹੋਵੇਗਾ।
ਇਸ ਮੌਕੇ ਤੇ ਜ਼ਿਲ੍ਹਾ ਐਮਆਈਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬ੍ਰਿਜ ਰਾਜ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply