ਹੁਸ਼ਿਆਰਪੁਰ, (Dr Manddeep,Sukhwinder) : ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ•ੇ ਵਿੱਚ 19 ਤੋਂ 30 ਸਤੰਬਰ ਤੱਕ ਲਗਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ•ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਸ੍ਰੀਮਤੀ ਅੰਮ੍ਰਿਤ ਸਿੰਘ ਵਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ 19 ਤੋਂ 30 ਸਤੰਬਰ ਤੱਕ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣੇ ਹਨ ਅਤੇ ਇਸੇ ਲੜੀ ਤਹਿਤ ਜ਼ਿਲ•ਾ ਹੁਸ਼ਿਆਰਪੁਰ ਵਿਖੇ ਮੈਗਾ ਰੁਜ਼ਗਾਰ ਮੇਲੇ ਵੀ ਲਗਾਏ ਜਾਣਗੇ। ਇਨ•ਾਂ ਰੁਜ਼ਗਾਰ ਮੇਲਿਆਂ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੁਜ਼ਗਾਰ ਸਕੀਮਾਂ ਤਹਿਤ ਕਰਜ਼ਾ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਸੀਲਿਆਂ ਰਾਹੀਂ ਵੱਖ-ਵੱਖ ਉਦਯੋਗਾਂ ਅਤੇ ਕੰਪਨੀਆਂ ਪਾਸੋਂ ਜਲਦੀ ਤੋਂ ਜਲਦੀ ਉਨ•ਾਂ ਨੂੰ ਲੋੜੀਂਦੀ ਮੈਨਪਾਵਰ ਸਬੰਧੀ ਜਾਬ ਰੋਲ ਪ੍ਰਾਪਤ ਕਰਕੇ ਜ਼ਿਲ•ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਦੇਣ, ਤਾਂ ਜੋ ਇਨ•ਾਂ ਉਦਯੋਗਾਂ ਅਤੇ ਕੰਪਨੀਆਂ ਨੂੰ ਲੋੜੀਂਦੀ ਮੈਨਪਾਵਰ ਸਬੰਧੀ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਬੁਲਾ ਕੇ ਰੁਜ਼ਗਾਰ ਮਹੱਈਆ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਦਿਵਆਂਗਜਨ ਨੂੰ ਵੱਖ-ਵੱਖ ਸਨਅਤਾਂ ਵਿੱਚ ਨੌਕਰੀ ਦਿਵਾ ਕੇ ਉਨ•ਾਂ ਦੀ ਮਦਦ ਕਰਨ ਲਈ ਵੀ ਕਿਹਾ। ਉਨ•ਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਰੁਜ਼ਗਾਰ ਮੇਲਿਆਂ ਦਾ ਲਾਭ ਲੈਣ। ਇਸ ਮੌਕੇ ਜ਼ਿਲ•ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਲੇਸਮੈਂਟ ਅਫ਼ਸਰ ਸ਼੍ਰੀਮਤੀ ਪੈਰੀ ਸੈਣੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਾਲ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp