LATEST: ਸਕੂਲ ਸਿੱਖਿਆ ਵਿਭਾਗ ਵੱਲੋਂ ਨਕਸ਼ਾ ਭਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ*:- ਹਰਪਾਲ ਸਿੰਘ, ਲਖਵਿੰਦਰ ਸਿੰਘ, ਬਲਬੀਰ ਸਿੰਘ

ਸਕੂਲ ਸਿੱਖਿਆ ਵਿਭਾਗ ਵੱਲੋਂ ਨਕਸ਼ਾ ਭਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ*

*■ ਹਰ ਐਤਵਾਰ ਸ਼ਾਮ 6 ਤੋਂ 7 ਵਜੇ ਤੱਕ ਮਾਹਿਰ ਵਿਦਿਆਰਥੀਆਂ ਦੇ ਰੂਬਰੂ ਹੋਇਆ ਕਰਨਗੇ।*

*ਗੁਰਦਾਸਪੁਰ 18 ਮਈ (ਅਸ਼ਵਨੀ  )*

*ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਉਪਰਾਲੇ ਲਗਾਤਾਰ ਜਾਰੀ ਹਨ।ਜਿੱਥੇ ਸਮੂਹ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਤਰੀਕੇ ਆਪੋ ਆਪਣੇ ਵਿਸ਼ਿਆਂ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਸਰਕਾਰੀ ਸਕੂਲਾਂ ਦਾ ਗੁਣਾਤਮਕ ਪੱਧਰ ਬਿਹਤਰੀਨ ਬਣਾਉਣ ਲਈ ਆਨਲਾਈਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।*

*ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀਮੈਂਟਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਵਿਭਾਗ ਵੱਲੋਂ ਹਰ ਵਿਸ਼ੇ ਬਾਰੇ ਬਹੁਤ ਹੀ ਬਾਰੀਕੀ ਨਾਲ ਕਾਰਜ ਕੀਤਾ ਜਾ ਰਿਹਾ ਹੈ।ਵਿਦਿਆਰਥੀਆਂ ਲਈ ਮੁਸ਼ਕਿਲ ਉਪ ਵਿਸ਼ਿਆਂ ਦੀ ਸਨਾਖਤ ਕਰਕੇ ਉਹਨਾਂ ਨੂੰ ਸਰਲ ਤਰੀਕੇ ਨਾਲ ਸਮਝਾਇਆ ਜਾ ਰਿਹਾ ਹੈ। ਡੀ.ਈ.ਓ. ਹਰਪਾਲ ਸਿੰਘ ਨੇ ਦੱਸਿਆ ਕਿ ਪੜ੍ਹੋ ਪੰਜਾਬ ਦੀ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਟੀਮ ਵੱਲੋਂ ਜਿੱਥੇ ਵਿਦਿਆਰਥੀਆਂ ਦੀ ਅੰਗਰੇਜ਼ੀ ਵਿਸ਼ੇ ਵਿੱਚ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ,ਉੱਥੇ ਹੁਣ ਵਿਦਿਆਰਥੀਆਂ ਦੀ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਕਾਰਗੁਜ਼ਾਰੀ ਬਿਹਤਰੀਨ ਕਰਨ ਲਈ ਨਕਸ਼ਾ ਭਰਨ ਦੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਇਹ ਆਨਲਾਈਨ ਜਮਾਤ ਹਰ ਐਤਵਾਰ ਸ਼ਾਮ ਨੂੰ 6 ਤੋਂ 7 ਵਜੇ ਤੱਕ ਲਗਾਈ ਜਾਇਆ ਕਰੇਗੀ।*
*ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ , ਬਲਬੀਰ ਸਿੰਘ ਉਪ ਜਿਲ੍ਹਾ ਸਿੱਖਿਆ ਐਲੀਮੈਂਟਰੀ ਨੇ ਕਿਹਾ ਕਿ ਸਮਾਜਿਕ ਸਿੱਖਿਆ ਵਿਸ਼ੇ ਵਿੱਚੋਂ ਅੰਕ ਪ੍ਰਾਪਤ ਕਰਨ ਲਈ ਨਕਸ਼ੇ ਭਰਨ ਵਾਲੇ ਪ੍ਰਸ਼ਨ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।ਇਸ ਆਨਲਾਈਨ ਜਮਾਤ ਜਰੀਏ ਨਕਸ਼ਾ ਭਰਨ ਦੀਆਂ ਤਕਨੀਕਾਂ ਦੀ ਜਾਣਕਾਰੀ ਹਾਸਿਲ ਕਰਕੇ ਵਿਦਿਆਰਥੀ ਸਹੀ ਨਕਸ਼ਾ ਭਰਨ ਵਿੱਚ ਕਾਮਯਾਬ ਹੋਣਗੇ।ਸਿੱਖਿਆ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੁਦ ਅਤੇ ਵਿਦਿਆਰਥੀਆਂ ਨੂੰ ਇਸ ਆਨਲਾਈਨ ਜਮਾਤ ਦਾ ਲਾਹਾ ਲੈਣ ਦੀ ਅਪੀਲ ਕੀਤੀ। ਨਰਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਨੇ ਕਿਹਾ ਕਿ ਇਸ ਆਨਲਾਈਨ ਜਮਾਤ ਦੌਰਾਨ ਮਾਹਿਰਾਂ ਵੱਲੋਂ ਨਕਸ਼ਾ ਭਰਨ ਦੀਆਂ ਦੱਸੀਆਂ ਜਾਣ ਵਾਲੀਆਂ ਤਕਨੀਕਾਂ ਨਾ ਕੇਵਲ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੀਆਂ ਸਗੋਂ ਇਸ ਨਾਲ ਅਧਿਆਪਕਾਂ ਦੀ ਨਿਪੁੰਨਤਾ ਵਿੱਚ ਵੀ ਨਿਖਾਰ ਆਵੇਗਾ।ਉਹਨਾਂ ਦੱਸਿਆ ਕਿ ਇਸ ਆਨਲਾਈਨ ਜਮਾਤ ਦੀ ਰਿਕਾਰਡਿੰਗ ਵਿਭਾਗ ਦੀ ਐਜੂਕੇਅਰ ਐਪ ‘ਤੇ ਵੀ ਉਪਲਬਧ ਕਰਵਾਈ ਜਾਵੇਗੀ।ਕਿਸੇ ਕਾਰਨ ਆਨਲਾਈਨ ਜਮਾਤ ਅਟੈਂਡ ਨਾ ਕਰ ਸਕਣ ਵਾਲੇ ਵਿਦਿਆਰਥੀ ਐਜੂਕੇਅਰ ਐਪ ‘ਤੇ ਜਾ ਕੇ ਵੀ ਨਕਸ਼ਾ ਭਰਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।*

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply