ਜ਼ਿਲ•ੇ ਦੇ 1405 ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਹਰ ਪਿੰਡ ‘ਚ 550 ਬੂਟੇ ਲਗਾਉਣ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰਨ ਦਾ ਟੀਚਾ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ,(Nisha,Navneet) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ•ੇ ਦੇ ਹਰ ਪਿੰਡ ਵਿਚ 550 ਬੂਟੇ ਲਗਾਏ ਜਾ ਰਹੇ ਹਨ ਅਤੇ ਇਹ ਬੂਟੇ ਲਗਾਉਣ ਦਾ ਕਾਰਜ 30 ਸਤੰਬਰ, 2019 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ੇ ਦੇ 1405 ਪਿੰਡਾਂ ਵਿਚ ਪ੍ਰਤੀ ਪਿੰਡ 550 ਬੂਟੇ ਲਗਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪਿੰਡਾਂ ਵਿਚ ਬੂਟੇ ਲਗਾਉਣ ਲਈ ਟੋਏ ਪੁੱਟਣ ਦਾ ਕਾਰਜ ਲਗਭਗ ਮੁਕੰਮਲ ਕਰ ਲਿਆ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਜੰਗਲਾਤ ਵਿਭਾਗ ਵਲੋਂ ਮਗਨਰੇਗਾ ਸਕੀਮ ਤਹਿਤ ਬੂਟੇ ਲਗਾਉਣ ਦਾ ਕੰਮ ਨੇਪਰੇ ਚਾੜਿ•ਆ ਜਾਵੇਗਾ, ਜਦਕਿ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਮਗਨਰੇਗਾ ਤਹਿਤ ਬੂਟੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਵਣ ਰੇਂਜ ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਬੱਸੀ ਕਿੱਕਰਾਂ ਅਤੇ ਪਿੰਡ ਨੰਗਲ ਸ਼ਹੀਦਾਂ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਹਰ ਪਿੰਡ ਵਿਚ 550 ਪੌਦਿਆਂ ਦੇ ਹਿਸਾਬ ਨਾਲ ਜ਼ਿਲ•ੇ ਵਿਚ ਕਰੀਬ 7 ਲੱਖ 72 ਹਜ਼ਾਰ 750 ਪੌਦੇ ਲਗਾਏ ਜਾਣਗੇ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ‘ਆਈ ਹਰਿਆਲੀ 550 ਮੋਬਾਈਲ ਐਪਲੀਕੇਸ਼ਨ’ ਲਾਂਚ ਕੀਤੀ ਗਈ ਹੈ, ਤਾਂ ਜੋ ਸੂਬੇ ਦੇ ਲੋਕ ਆਪਣੀ ਨੇੜਲੀ ਨਰਸਰੀ ਤੋਂ ਆਨਲਾਈਨ ਮੁਫ਼ਤ ਬੂਟੇ ਪ੍ਰਾਪਤ ਕਰ ਸਕਣ। ਉਨ•ਾਂ ਦੱਸਿਆ ਕਿ ਵਾਤਾਵਰਣ ਪ੍ਰੇਮੀਆਂ ਵਲੋਂ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਕੇ ਆਰਡਰ ਬੁੱਕ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਭਰ ‘ਚ ਬੂਟੇ ਲਗਾਉਣ ਦੀਆਂ ਮੁਹਿੰਮਾਂ ਦਾ ਉਦੇਸ਼ ਜਿੱਥੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਉੱਥੇ ਹੀ ਲੋਕਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਵੀ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਪੌਦੇ ਲਗਾਉਣ ਦੇ ਨਾਲ-ਨਾਲ ਉਨ•ਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਜ਼ਿਲ•ੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp