ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦੈ: ਵਿਜੈ ਇੰਦਰ ਸਿੰਗਲਾ

ਕੇਂਦਰ ਨੂੰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦੈ: ਵਿਜੈ ਇੰਦਰ ਸਿੰਗਲਾ
ਚੰਡੀਗੜ, 23 ਮਈ:
ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ।
ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਪੇਸੇਵਰ ਕੋਰਸਾਂ ਵਿੱਚ ਦਾਖਲਾ ਪ੍ਰੀਖਿਆਵਾਂ ਦੇ ਪ੍ਰਸਤਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਇਹ ਵਰਚੁਅਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰਕਾਸ ਜਾਵੜੇਕਰ, ਰਾਜਨਾਥ ਸਿੰਘ, ਸਮਿ੍ਰਤੀ ਈਰਾਨੀ ਅਤੇ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਰਮੇਸ ਪੋਖਰੀਆਲ ਨਿਸਾਂਕ ਸਾਮਲ ਹੋਏ ਸਨ। ਸਕੂਲ ਸਿੱਖਿਆ ਦੇ ਸਕੱਤਰ ਕਿ੍ਰਸਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਮੀਟਿੰਗ ਵਿੱਚ ਸਾਮਲ ਹੋਏ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਜੋਕੀ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸਾ ਨਿਰਦੇਸ ਜਾਰੀ ਕਰਦੀ ਹੈ ਤਾਂ ਉਨਾਂ ਦੀ ਸਰਕਾਰ ਪਰੀਖਿਆਵਾਂ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਸੁਝਾਅ ਵੀ ਦਿੱਤਾ ਕਿ ਜੇ ਉਹ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸਅਿਾਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸਅਿਾਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ। ਉਨਾਂ ਕਿਹਾ ਕਿ ਹਾਲਾਂਕਿ, ਮਿਸ਼ਨ ਸਤ ਪ੍ਰਤੀਸ਼ਤ ਤਹਿਤ ਸੂਬੇ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕੀਤੀ ਹੈ ਪਰ ਕੋਵਿਡ ਦੀ ਗੰਭੀਰ ਸਥਿਤੀ ਕਾਰਨ ਹੁਣ ਉਹ ਆਪਣਾ ਸਰਵੋਤਮ ਪ੍ਰਦਰਸਨ ਨਹੀਂ ਕਰ ਸਕਣਗੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply