ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗਿ੍ਰਫ਼ਤਾਰ- ਡੀਜੀਪੀ ਪੰਜਾਬ

ਪੰਜਾਬ ਪੁਲਿਸ ਵੱਲੋਂ ਹਿਮਾਚਲ ਵਿੱਚ ਗੈਰ-ਕਾਨੂੰਨੀ ਫਾਰਮਾ ਫੈਕਟਰੀ ਵਿੱਚ ਛਾਪੇਮਾਰੀ, 30 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਮਾਲਕ ਗਿ੍ਰਫ਼ਤਾਰ
– ਤਕਰੀਬਨ 15 ਕਰੋੜ ਰੁਪਏ ਦੀਆਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ ਅਤੇ 9.99 ਲੱਖ ਅਲਪ੍ਰੈਕਸ (ਅਲਪ੍ਰਾਜ਼ੋਲਮ) ਦੀਆਂ ਗੋਲੀਆਂ ਬਰਾਮਦ: ਡੀਜੀਪੀ ਪੰਜਾਬ
ਚੰਡੀਗੜ / ਅੰਮਿ੍ਰਤਸਰ, 28 ਮਈ:
ਇਕ ਹੋਰ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਕੱਲ ਦੇਰ ਸਾਮ ਹਿਮਾਚਲ ਪ੍ਰਦੇਸ ਦੇ ਸਿਰਮੌਰ ਜਲਿੇ ਦੇ ਪਾਉਂਟਾ ਸਾਹਿਬ ਵਿਖੇ ਇਕ ਗੈਰ-ਕਾਨੂੰਨੀ ਸਟੋਰੇਜ਼ ਫੈਕਟਰੀ “ਯੂਨਿਕ ਫਾਰਮੂਲੇਸਨ” ਵਿਖੇ ਛਾਪੇਮਾਰੀ ਦੌਰਾਨ ਟ੍ਰਾਮਾਡੋਲ ਅਤੇ ਐਲਪ੍ਰੈਕਸ ਸਮੇਤ 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜਬਤ ਕੀਤੇ।
ਪੁਲਿਸ ਨੇ ਫੈਕਟਰੀ ਮਾਲਕ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਹੈ ਜਿਸਦੀ ਪਛਾਣ ਮੁਨੀਸ ਮੋਹਨ ਵਜੋਂ ਹੋਈ ਹੈ ਜੋ ਕਿ ਪਾਉਂਟਾ ਸਾਹਿਬ, ਸਿਰਮੌਰ ਦੇ ਦੇਵੀ ਨਗਰ ਦਾ ਨਿਵਾਸੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਨਸਅਿਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਧਰੁਵ ਦਹੀਆ ਦੀ ਅਗਵਾਈ ਹੇਠ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ ਸਥਿਤ ਇਕ ਫੈਕਟਰੀ ਵਿੱਚ ਗੈਰਕਾਨੂੰਨੀ ਢੰਗ ਨਾਲ ਦਵਾਈਆਂ ਬਣਾਉਣ ਅਤੇ ਸਪਲਾਈ ਕਰਨ ਸਬੰਧੀ ਮਾਮਲੇ ਦਾ ਪਰਦਾਫਾਸ ਕੀਤਾ ਹੈ।
ਉਨਾਂ ਦੱਸਿਆ ਕਿ 18 ਮਈ, 2021 ਨੂੰ ਤਿੰਨ ਵਿਅਕਤੀਆਂ ਕੋਲੋਂ 50,000 ਟ੍ਰਾਮਾਡੋਲ ਗੋਲੀਆਂ ਬਰਾਮਦ ਕਰਨ ਦੀ ਜਾਂਚ ਦੇ ਹਿੱਸੇ ਵਜੋਂ ਸਟੇਸਨ ਹਾਊਸ ਅਫ਼ਸਰ (ਐਸਐਚਓ) ਮੱਤੇਵਾਲ ਲਵਪ੍ਰੀਤ ਸਿੰਘ ਅਤੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਸਥਾਨਕ ਹਿਮਾਚਲ ਪ੍ਰਦੇਸ ਪੁਲਿਸ ਅਤੇ ਸਿਰਮੌਰ ਦੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿਚ ਫੈਕਟਰੀ ਵਿਖੇ ਛਾਪਾ ਮਾਰਿਆ। ਉਨਾਂ ਦੱਸਿਆ ਕਿ ਅੰਮਿ੍ਰਤਸਰ ਤੋਂ ਦੋ ਡਰੱਗ ਇੰਸਪੈਕਟਰ ਸੁਖਦੀਪ ਸਿੰਘ ਅਤੇ ਅਮਰਪਾਲ ਮੱਲੀ ਵੀ ਛਾਪੇਮਾਰੀ ਕਰਨ ਵਾਲੀ ਟੀਮ ਦੇ ਨਾਲ ਸਨ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਹਿਮਾਚਲ ਪ੍ਰਦੇਸ ਵਿੱਚ ਚਲਾਈ ਜਾ ਰਹੀ ਗੈਰ-ਕਾਨੂੰਨੀ ਫੈਕਟਰੀ ਵਿੱਚੋਂ 12.45 ਲੱਖ ਟ੍ਰਾਮਾਡੋਲ ਕੈਪਸੂਲ, 7.72 ਲੱਖ ਟ੍ਰਾਮਾਡੋਲ ਗੋਲੀਆਂ, 9.99 ਲੱਖ ਐਲਪ੍ਰੈਕਸ (ਅਲਪ੍ਰਾਜੋਲਮ) ਗੋਲੀਆਂ ਬਰਾਮਦ ਕੀਤੀਆਂ ਹਨ, ਜਿਹਨਾਂ ਦੀ ਕੀਮਤ ਤਕਰੀਬਨ 15 ਕਰੋੜ ਰੁਪਏ ਹੈ।
ਉਨਾਂ ਕਿਹਾ ਕਿ ਫੈਕਟਰੀ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਫੜੇ ਗਏ ਅਪਰਾਧੀ ਨੂੰ ਕਾਨੂੰਨੀ ਰਸਮੀ ਕਾਰਵਾਈ ਉਪਰੰਤ ਪੰਜਾਬ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਏਐਸਪੀ ਮਜੀਠਾ ਅਭਿਮਨਿਯੂ ਰਾਣਾ ਅਤੇ ਡੀਐਸਪੀ ਡਿਟੈਕਟਿਵ ਗੁਰਿੰਦਰ ਨਾਗਰਾ ਨੇ ਅਹਿਮ ਭੂਮਿਕਾ ਨਿਭਾਈ।
ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਜ਼ਿਕਰਯੋਗ ਹੈ ਕਿ ਐਫ਼ਆਈਆਰ ਨੰ. 51/2021 ਐਨਡੀਪੀਐਸ ਐਕਟ ਦੀ ਧਾਰਾ 22, 29, 61, 85 ਤਹਿਤ ਇਸ ਸਬੰਧੀ ਕੇਸ ਪਹਿਲਾਂ ਹੀ ਅੰਮਿ੍ਰਤਸਰ ਦਿਹਾਤੀ ਦੇ ਮੱਤੇਵਾਲ ਪੁਲਿਸ ਸਟੇਸਨ ਵਿਚ ਦਰਜ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਤੋਂ ਪਹਿਲਾਂ 2020 ਵਿਚ, ਪੰਜਾਬ ਪੁਲਿਸ ਨੇ ਨਰੇਲਾ (ਦਿੱਲੀ) ਦੇ ਨਿਊਟੈਕ ਫਾਰਮਾ ਗੋਦਾਮ ਤੋਂ ਟ੍ਰਾਮਾਡੋਲ ਅਤੇ ਕਲੋਵਿਡੋਲ ਸਮੇਤ 2.8 ਕਰੋੜ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜਬਤ ਕਰਨ ਉਪਰੰਤ ਫਾਰਮਾਂ ਵੱਲੋਂ ਕੀਤੇ ਜਾ ਰਹੇ ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੁਲਿਸ ਨੇ ਕਿ੍ਰਸਨ ਅਰੋੜਾ ਅਤੇ ਉਸ ਦੇ ਬੇਟੇ ਗੌਰਵ ਅਰੋੜਾ ਸਮੇਤ ਦਿੱਲੀ ਤੋਂ ਗੋਦਾਮ ਦੇ ਮਾਲਕਾਂ ਨੂੰ ਵੀ ਗਿ੍ਰਫ਼ਤਾਰ ਕੀਤਾ ਸੀ।    

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply