UPDATED: ਸ਼ਨੀਵਾਰ ਰਾਤ ਨੂੰ ਮੌਸਮ ਬਦਲੇਗਾ, 30 ਤੇ 31 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ  : ਪੰਜਾਬ ਵਿਚ ਪਿਛਲੇ ਚਾਰ ਦਿਨਾਂ ਤੋਂ ਗਰਮੀ ਕਹਿਰ ਵਰ੍ਹਾ ਰਹੀ ਹੈ। ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਦੇ ਪਾਰ ਪੁੱਜ ਗਿਆ।

ਆਈਐੱਮਡੀ ਚੰਡੀਗੜ੍ਹ ਦੇ ਮੁਤਾਬਕ ਪੰਜਾਬ ਵਿਚ ਸਭ ਤੋਂ ਗਰਮ ਬਠਿੰਡਾ ਤੇ ਅੰਮ੍ਰਿਤਸਰ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਿਕਾਰਡ ਕੀਤਾ ਗਿਆ। ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ ਸ਼ਨੀਵਾਰ ਨੂੰ ਮੌਸਮ ਬਦਲੇਗਾ। 30 ਤੇ 31 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪਹਿਲੀ ਅਤੇ ਦੋ ਜੂਨ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply