18 ਸਾਲਾ ਲੜਕੀ ਵੱਲੋਂ ਸ਼ੱਕੀ ਹਾਲਾਤ ‘ਚ ਫਾਹਾ ਲੈ ਕੇ ਖ਼ੁਦਕੁਸ਼ੀ

ਲੁਧਿਆਣਾ :18 ਸਾਲਾ ਲੜਕੀ ਵੱਲੋਂ ਸ਼ੱਕੀ ਹਾਲਾਤ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੂੰ ਜਦ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਥਾਣਾ ਪੀਏਯੂ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਨੇ ਮੌਕੇ ‘ਤੇ ਪਹੁੰਚ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਮਿ੍ਤਕਾ ਦੀ ਪਛਾਣ ਰਿਸ਼ੀ ਨਗਰ ਹੈਬੋਵਾਲ ਵਾਸੀ ਸੁਮਨ (18) ਵਜੋਂ ਹੋਈ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਨੇ ਦੱਸਿਆ ਕਿ ਸੁਮਨ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ‘ਚ ਉਸ ਨੇ ਘਰ ‘ਚ ਚੁੰਨੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

Advertisements

ਜਦ ਪਰਿਵਾਰ ਨੂੰ ਖ਼ੁਦਕੁਸ਼ੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਕੰਟਰੋਲ ਰੂਮ ‘ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਿਫ਼ਲਹਾਲ ਮਿ੍ਤਕਾ ਦੇ ਪਿਤਾ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply