ਪੁਲਿਸ ਨੇ ਬਿਨਾਂ ਮਾਸਕ ਵਾਲੇ 765 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ- SSP ਅਲਕਾ ਮੀਨਾ

ਪੁਲਿਸ ਨੇ ਬਿਨਾਂ ਮਾਸਕ ਵਾਲੇ 765 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ
 
ਨਵਾਂਸ਼ਹਿਰ, 30 ਮਈ (ਜੋਸ਼ੀ)
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 765 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 63 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। 
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।
 
ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 
 
  ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਅੱਗ ਦੇ ਧੂੰਏਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖ ਜੀਵਨ ਲਈ ਅਨੇਕਾਂ ਬਿਮਾਰੀਆਂ ਵੀ ਪੈਦਾ ਕਰਦਾ ਹੈ ਅਤੇ ਧਰਤੀ ’ਤੇ ਮਿੱਤਰ ਜੀਵ-ਜੰਤੂ ਵੀ ਸੜ ਜਾਂਦੇ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਨਾੜ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply