ਸਿਵਲ ਹਸਪਤਾਲ ਪਠਾਨਕੋਟ ਵਿਖੇ ਮਨਾਇਆ ” ਵਿਸ਼ਵ ਤੰਬਾਕੂ ਮੁਕਤ ਦਿਵਸ ”

ਪਠਾਨਕੋਟ 31 ਮਈ (ਰਾਜਿੰਦਰ ਸਿੰਘ ਰਾਜਨ /ਅਵਿਨਾਸ਼ ) : ਅੱਜ ਸਿਵਲ ਸਰਜਨ ਪਠਾਨਕੋਟ ਡਾ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ਵ ਨੋ ਤੰਬਾਕੂ ਡੇਅ ਮਨਾਇਆ ਗਿਆ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 31 ਮਈ ਨੂੰ ਵਿਸ਼ਵ ਨੋ ਤੰਬਾਕੂ ਡੇਅ ਮਨਾਇਆ ਜਾਂਦਾ ਹੈ। ਜਿਸਦਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਅਤੇ ਕੋਵਿੱਡ ਦੀ ਮਹਾਂਮਾਰੀ ਦੌਰਾਨ ਤੰਬਾਕੂਨੋਸ਼ੀ ਕਰਨਾ ਬਹੁਤ ਖ਼ਤਰਨਾਕ ਹੈ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਆਓ ਅੱਜ ਸਾਰੇ ਪ੍ਰਣ ਕਰੀਏ ਕਿ ਅਸੀਂ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਾਂਗੇ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਾਵਾਂਗੇ ।

ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ,ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਦਿੱਤੀ ਸਲਾਰੀਆ, ਡੀ ਐੱਚ ਓ ਡਾ ਰੇਖਾ ਘਈ,ਡੀ ਆਈ ਓ ਡਾ ਦਰਬਾਰ ਰਾਜ,ਜ਼ਿਲਾ ਐਪੀਡੀਮਾਲੋਜਿਸਟ ਡਾ ਸਰਬਜੀਤ ਕੌਰ,ਪ੍ਰੋਗਰਾਮ ਅਫਸਰ ਡਾ ਨਿਸ਼ਾ ਜੋਤੀ,ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ, ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ, ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਜਿੰਦਰ ਕੁਮਾਰ , ਐੱਸ ਐੱਮ ਐੱਲ ਟੀ ਗਣੇਸ਼ ਪ੍ਰਸਾਦ ਆਦਿ ਹਾਜ਼ਰ ਸਨ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply