ਕੈਬਿਨਟ ਮੰਤਰੀ ਅਰੋੜਾ ਨੇ ਹੁਸ਼ਿਆਰਪੁਰ ਦੇ ਡਾਡਾ ’ਚ 39 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ

ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ : ਸੁੰਦਰ ਸ਼ਾਮ ਅਰੋੜਾ
ਕੈਬਿਨਟ ਮੰਤਰੀ ਨੇ ਪਿੰਡ ਡਾਡਾ ’ਚ 39 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ
ਹੁਸ਼ਿਆਰਪੁਰ, 31 ਮਈ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਹੁਣ ਪਿੰਡਾਂ ਦੀ ਨੁਹਾਰ ਬਦਲ ਗਈ ਹੈ। ਉਹ ਪਿੰਡ ਡਾਡਾ ਵਿੱਚ ਸਮਾਰਟ ਵਿਲੇਜ ਕੰਪੇਨ-2 ਤਹਿਤ ਕਰਵਾਏ ਗਏ ਵਿਕਾਸ ਕਾਰਜ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੁਸ਼ਕਲ ਦੌਰ ਵਿੱਚ ਵੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਪਿੰਡ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ, ਗਲੀਆਂ-ਨਾਲੀਆਂ ਦਾ ਨਿਰਮਾਣ ਅਤੇ ਸ਼ਮਸ਼ਾਨਘਾਟ ਵਿੱਚ ਵਿਕਾਸ ਕੰਮ ਪਿੰਡ ਵਿੱਚ ਕਰਵਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮਿਸ਼ਨ ਫਤਿਹ-2 ਨੂੰ ਕਾਮਯਾਬ ਕਰਨ ਵਿੱਚ ਉਹ ਹਰ ਸੰਭਵ ਯੋਗਦਾਨ ਦੇਣ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਿੰਡ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸੁੰਦਰ ਸ਼ਾਮ ਅਰੋੜਾ ਨੇ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਲੋਕ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਸਰਪੰਚ ਸੁਰਜੀਤ ਰਾਮ, ਬਲਾਕ ਸੰਮਤੀ ਮੈਂਬਰ ਡਾ. ਸਤਨਾਮ, ਗੁਰਮੀਤ ਰਾਮ, ਪੰਚ ਰੌਸ਼ਨ ਲਾਲ, ਪੰਚ ਪਵਨ ਕੁਮਾਰ, ਪੰਚ ਕਸ਼ਮੀਰੀ ਲਾਲ, ਪੰਚ ਸੁਰਿੰਦਰ ਕੌਰ, ਪੰਚ ਸੰਤੋਸ਼ ਕੁਮਾਰੀ, ਨੰਬਰਦਾਰ ਅਤਰ ਚੰਦ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਡੀ.ਐਫ.ਓ. ਅਮਨੀਤ ਸਿੰਘ, ਬੀ.ਡੀ.ਪੀ.ਓ. ਅਭੇ ਚੰਦਰ, ਮਨਮੋਹਨ ਸਿੰਘ ਕਪੂਰ, ਜਗਤਾਰ ਸੈਣੀ, ਸਰਬਜੀਤ ਕੁਮਾਰ, ਰਾਹੁਲ ਗੋਹਿਲ ਆਦਿ ਵੀ ਮੌਜੂਦ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply