ਜਰੂਰਤਮੰਦ ਔਰਤ ਦੇ ਇਲਾਜ ਲਈ ਸੁਸਾਇਟੀ ਵਲੋਂ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 8 ਜੂਨ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਰਬਜੀਤ ਕੌਰ ਨਿਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਦੇ ਇਲਾਜ ਲਈ 10 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਜੀਤ ਕੌਰ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਵਿਦੇਸ਼ ਗਏ ਸਨ। ਵਿਦੇਸ਼ ਜਾਣ ਤੋਂ ਬਾਅਦ ਉਨ੍ਹਾਂ ਨੇ ਸਰਬਜੀਤ ਕੌਰ ਨਾਲ ਸਬੰਧ ਤੋੜ ਲਏ ਅਤੇ ਪੈਸੇ ਭੇਜਣੇ ਵੀ ਬੰਦ ਕਰ ਦਿੱਤੇ। ਹੁਣ ਇਹ ਇੱਕ ਕਰਾਏ ਦੇ ਮਕਾਨ ਵਿਚ ਰਹਿ ਰਹੇ ਹਨ। ਸੁਸਾਇਟੀ ਮੈਂਬਰਾਂ ਨੇ ਪਰਿਵਾਰ ਦੇ ਹਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ ਅਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply