ਜਿਲੇ ‘ਚ ਅੱਜ ਕੋਵਿਡ-19 ਦੇ ਨਵੇਂ 96 ਪਾਜੇਟਿਵ ਮਰੀਜ ਅਤੇ 01 ਮੌਤ


ਹੁਸ਼ਿਆਰਪੁਰ  09  ਜੂਨ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3067 ਨਵੇਂ ਸੈਂਪਲ ਲੈਣ ਨਾਲ ਅਤੇ 3044 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 95 ਨਵੇ ਪਾਜੇਟਿਵ ਕੇਸ ਅਤੇ 01 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 96 ਨਵੇ ਪਾਜੇਟਿਵ ਮਰੀਜ  ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27667 ਹੈ ਅਤੇ ਬਾਹਰਲੇ ਜਿਲਿਆਂ ਤੋ 1950 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29617 ਹਨ।

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ  601875 ਹੈ।ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ,572332  ਸੈਂਪਲ  ਨੈਗਟਿਵ ਹਨ । ਜਦ ਕਿ 3094 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,599 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 935 ਹੈ । ਐਕਟਿਵ ਕੇਸਾਂ ਦੀ ਗਿਣਤੀ 870 ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ  27812 ਹੈ । 

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ।ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ  ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 217 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  27  ਬੈਡ ਖਾਲੀ ਹਨ ।

Death Details:
1*    49 Year male R/o Nathupur Block Tanda died at Maan Medicity JAL.  
 
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।




Advertisements
Advertisements
Advertisements
Advertisements
Advertisements
Advertisements
Advertisements

Related posts

Leave a Reply