LATEST.. ਜਿਲੇ ‘ਚ ਅੱਜ ਕੋਵਿਡ-19 ਨਾਲ 2 ਔਰਤਾਂ ਦੀ ਮੌਤ, 59 ਹੋਰ ਨਵੇਂ ਪਾਜੇਟਿਵ ਮਰੀਜ


ਹੁਸ਼ਿਆਰਪੁਰ,10  ਜੂਨ ( ਚੌਧਰੀ ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ   3149 ਨਵੇ ਸੈਪਲ ਲੈਣ  ਨਾਲ ਅਤੇ  2660  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 54 ਨਵੇ ਪਾਜੇਟਿਵ ਕੇਸ ਅਤੇ 05 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 59 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27721 ਹੈ ਅਤੇ ਬਾਹਰਲੇ ਜਿਲਿਆ  ਤੋ 1955 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29676 ਹਨ । 

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ  605024 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ,574925  ਸੈਂਪਲ  ਨੈਗਟਿਵ ਹਨ ।  ਜਦ ਕਿ 3583 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 612  ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 937 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  808  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 27931 ਹੈ। 

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 225 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  27  ਬੈਡ ਖਾਲੀ ਹਨ ।

Death Details:
1*    65 Year female R/o Dasmesh Nagar Main City at Civil Hospital HSP.
2*   56 Year female R/o Kirti Nagar (Transit Death) Brought Dead at CH Hsp from Home
 
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply