ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ ਅਧਿਆਪਕ ਵਰਗ ‘ਚ ਭਰਿਆ ਨਵਾਂ ਜੋਸ਼

ਦਸੂਹਾ /ਹੁਸ਼ਿਆਰਪੁਰ 10 ਜੂਨ(ਚੌਧਰੀ ) : ਕੇਂਦਰ ਸਰਕਾਰ ਵੱਲੋਂ ਕਰਵਾਏ ਸਕੂਲ ਸਿੱਖਿਆ ਰਾਸ਼ਟਰੀ ਸਰਵੇਖਣ (ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ) ‘ਚ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਦੇ ਸੰਦਰਭ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਏੇ ਰਾਜ ਪੱਧਰੀ ਵਰਚੂਅਲ ਸਮਾਗਮ ਦੌਰਾਨ ਜਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਸਕੂਲ ਮੁਖੀਆਂ, ਅਧਿਆਪਕਾਂ, ਲੋਕ ਨੁਮਾਇੰਦਿਆਂ ਤੇ ਮੋਹਤਬਰ ਸ਼ਖਸ਼ੀਅਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਸਬੰਧੀ ਸਰਕਾਰੀ ਹਾਈ ਸਮਾਰਟ ਸਕੂਲ ਘੋਗਰਾ ਵਿਖੇ ਹੋਏ ਸਮਾਗਮ ਦੌਰਾਨ ਮੁੱਖ ਅਧਿਆਪਕਾ ਜਸਪ੍ਰੀਤ ਕੌਰ ਭੁੱਲਰ ਦੀ ਅਗਵਾਈ ‘ਚ ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ। ਮੁੱਖ ਅਧਿਆਪਕਾ ਜਸਪ੍ਰੀਤ ਕੌਰ ਭੁੱਲਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਲਈ ਬਹੁਤ ਹੀ ਸੁਭਾਗਾ ਦਿਨ ਸੀ, ਜਦੋਂ ਸੂਬੇ ਦੇ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਕੌਮੀ ਪੱਧਰ ਦੀ ਪ੍ਰਾਪਤੀ ਲਈ ਪ੍ਰਸ਼ੰਸ਼ਾ ਕੀਤੀ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਸਦਕਾ ਰਾਜ ਦੇ ਅਧਿਆਪਕ ਹੋਰ ਵਧੇਰੇ ਜੋਸ਼ ਨਾਲ ਕੰਮ ਕਰਨਗੇ ਤੇ ਪੰਜਾਬ ਕੌਮੀ ਪੱਧਰ ‘ਤੇ ਅੱਵਲ ਨੰਬਰ ਦਾ ਰੁਤਬਾ ਕਾਇਮ ਰੱਖੇਗਾ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਬਖਸ਼ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਤੇ ਅਧਿਆਪਕ ਵਰਗ ਵੱਲੋਂ ਕੀਤੀ ਗਈ ਮਿਹਨਤ ਸਦਕਾ ਹੀ, ਰਾਜ ਨੂੰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਸਭ ਤੋਂ ਵੱਡਾ ਖਿਤਾਬ ਮਿਲਿਆ ਹੈ। ਉਨ੍ਹਾਂ ਇਸ ਪ੍ਰਾਪਤੀ ਨੂੰ ਸਮੁੱਚੇ ਰਾਜ ਲਈ ਵੱਡਾ ਮਾਣ ਕਰਾਰ ਦਿੱਤਾ। ਇਸ ਮੌਕੇ ਸਕੂਲ ਅਧਿਆਪਕਾ ਸ੍ਰੀਮਤੀ ਕਿਰਨਜੀਤ ਕੌਰ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਜਾਦੂਮਈ ਅਗਵਾਈ ਨੇ ਪੰਜਾਬ ਨੂੰ ਪਹਿਲੀ ਵਾਰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਦੀ ਸਫਲਤਾ ਦਿਵਾਈ ਹੈ। ਜਿਸ ਨੇ ਪੂਰੇ ਅਧਿਆਪਕ ਤੇ ਵਿਦਿਆਰਥੀ ਵਰਗ ਦਾ ਮਾਣ ਵਧਾਇਆ ਹੈ। ਇਸੇ ਤਹਿਤ ਸਰਪੰਚ ਤਰਲੋਚਨ ਸਿੰਘ ਪਿੰਡ ਘੋਗਰਾ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਜੋ ਸਹੂਲਤਾਂ ਸਥਾਪਤ ਹੋਈਆਂ ਹਨ, ਉਹ ਦੇਸ਼ ਦੇ ਕਿਸੇ ਵੀ ਹੋਰ ਰਾਜ ‘ਚ ਦੇਖਣ ਨੂੰ ਨਹੀਂ ਮਿਲਦੀਆਂ। ਜਿੰਨ੍ਹਾਂ ਸਦਕਾ ਰਾਜ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਲੱਖਾਂ ‘ਚ ਵਧੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਸਰਕਾਰ ਦਾ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਸਹੂਲਤਾਂ ਲਈ ਧੰਨਵਾਦ ਕੀਤਾ।ਇਸ ਮੌਕੇ, ਸਰਪੰਚ ਤਰਲੋਚਨ ਸਿੰਘ ਅਤੇ ਪੰਚਾਇਤ ਮੈਂਬਰ,ਕਿਰਨਜੀਤ ਕੌਰ,  ਅਜੇ ਕੁਮਾਰ, ਦਲਬੀਰ ਸਿੰਘ, ਨਰਿੰਦਰ ਕੁਮਾਰ, ਮੀਨਾ ਕੁਮਾਰੀ, ਮਿਨਾਕਸ਼ੀ ਬਲਜੀਤ ਕੌਰ, ਹਰਜਿੰਦਰ ਸਿੰਘ, ਪ੍ਰਿੰਸ ਕੌਸ਼ਲ ਬਲਜੀਤ ਕੌਰ ,ਰਾਜਵਿੰਦਰ ਕੌਰ, ਨਰਿੰਦਰ ਕੁਮਾਰ, ਹਰਜਿੰਦਰ ਸਿੰਘ,  ਸੁਖਵਿੰਦਰ ਸਿੰਘ , ,ਅਨੁਰਾਧਾ, ਮਨਜੀਤ ਸਿੰਘ ਬਲਜੀਤ ਸਿੰਘ ਮਹਿੰਦਰ ਪਾਲ ਸਿੰਘ, ਨਵਜੀਤ ਕੌਰ,ਰਮਨਦੀਪ ਕੌਰ,ਕਰਨੈਲ ਸਿੰਘ ਅਤੇ ਸੰਦੀਪ ਸਿੰਘ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply