ਜੰਮੂ ਤੇ ਕਸ਼ਮੀਰ ਯੂਨੀਵਰਸਿਟੀ ਤੋਂ ਪੱਤਰ ਵਿਹਾਰ ਰਾਹੀਂ ਬੀ.ਐਡ. ਦੀ ਡਿਗਰੀ ਵਾਲੇ ਅਧਿਆਪਕਾਂ ਨੂੰ ਤਰੱਕੀ ਲਈ ਅਯੋਗ ਕਰਾਰ ਦੇਣਾ ਸਰਾਸਰ ਗਲਤ : ਸੁਖਦੇਵ ਕਾਜਲ

ਗੜ੍ਹਦੀਵਾਲਾ 10 ਜੂਨ (ਚੌਧਰੀ) : ਮਾਸਟਰ ਕੇਡਰ ਯੂਨੀਅਨ ਪੰਜਾਬ ਜਿਲਾ ਇਕਾਈ ਹੁਸ਼ਿਆਰਪੁਰ ਦੇ ਜਿਲਾ ਪ੍ਰਧਾਨ ਸੁਖਦੇਵ ਸਿੰਘ ਕਾਜਲ ਅਤੇ ਸੂਬਾ ਉੱਪ ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਤੋਂ ਲੈਕਚਰਾਰ ਦੀਆ ਤਰੱਕੀਆਂ ਵਿੱਚ ਸਾਲ 2008 ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਯੂਨੀਵਰਸਿਟੀ ਤੋਂ ਪੱਤਰ ਵਿਹਾਰ ਰਾਹੀਂ ਬੀ.ਐਡ. ਦੀ ਡਿਗਰੀ ਕਰਨ ਵਾਲੇ ਅਧਿਆਪਕਾਂ ਨੂੰ ਤਰੱਕੀ ਲਈ ਅਯੋਗ ਕਰਾਰ ਦੇਣਾ ਬਿਲਕੁੱਲ ਗਲਤ ਹੈ। ਉਹਨਾਂ ਕਿਹਾ ਕਿ ਇਹਨਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਹ ਡਿਗਰੀ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਡਿਗਰੀ ਦੇ ਆਧਾਰ ਤੇ ਹੀ ਇਹਨਾਂ ਵਿੱਚੋਂ ਕਈ ਅਧਿਆਪਕ 15-20 ਸਾਲ ਪਹਿਲਾਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਵਿੱਚ ਪ੍ਰਮੋਟ ਹੋਏ ਸਨ। ਉਪਰੋਕਤ ਆਗੂਆਂ ਨੇ ਕਿਹਾ ਸਰਕਾਰ ਇਨ੍ਹਾਂ ਅਧਿਆਪਕਾਂ ਦੀ ਤਰੱਕੀ ਜਲਦੀ ਤੋਂ ਜਲਦੀ ਕਰੇ।ਇਸ ਸਮੇਂ ਹੋਰਨਾ ਤੋ ਇਲਾਵਾ ਅਮਰਜੀਤ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਵਿੰਦਰ ਸਿੰਘ, ਰਜੇਸ਼ ਕੁਮਾਰ, ਦ, ਗੁਰਦਰਸ਼ਨ ਸਿੰਘ,ਅਰੁਣ ਕੁਮਾਰ, ਸਤਪਾਲ ਸਿੰਘ ਮਿਆਣੀ, ਚਰਨਜੀਤ ਸਿੰਘ, ਜੀਵਨ ਕੁਮਾਰ, ਹਰਜੀਤ ਸਿੰਘ, ਜਸਵੀਰ ਸਿੰਘ, ਕਰਨੈਲ ਸਿੰਘ, ਜਗਜੀਤ ਸਿੰਘ ਅਤੇ ਅਮੀਰ ਸਿੰਘ ਆਦਿ ਹਾਜ਼ਰ ਸਨ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply