ਲੜਕੀ ਨੂੰ ਚੰਡੀਗੜ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 6 ਲੱਖ ਰੁਪਏ ਦੀ ਠੱਗੀ

ਚੰਡੀਗੜ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 6 ਲੱਖ ਦੀ ਠੱਗੀ
ਗੁਰਦਾਸਪੁਰ 12 ਜੂਨ ( ਅਸ਼ਵਨੀ ) :- ਚੰਡੀਗੜ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 6 ਲੱਖ ਰੁਪਈਆ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।
                    ਜਸਬੀਰ ਕੋਰ ਪਤਨੀ ਸਤਨਾਮ ਸਿੰਘ ਵਾਸੀ ਪਿੰਡ ਹਰਦੋਬਥਵਾਲਾ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਸਰਬਜੀਤ ਸਿੰਘ ਪੁੱਤਰ ਹਜ਼ਾਰਾਂ ਸਿੰਘ ਵਾਸੀ ਗੁਰਦਾਸਪੁਰ ਨੇ ਉਸ ਦੀ ਲੜਕੀ ਗੁਰਦੀਪ ਕੋਰ ਨੂੰ ਚੰਡੀਗੜ ਪੁਲਿਸ ਵਿੱਚ ਭਰਤੀ ਕਰਾਉਣ ਦੇ ਨਾ ਤੇ 6 ਲੱਖ ਰੁਪਏ ਲਏ ਸਨ ਪਰ ਸਰਬਜੀਤ ਸਿੰਘ ਨੇ ਨਾ ਤਾਂ ਉਸ ਦੀ ਲੜਕੀ ਨੂੰ ਚੰਡੀਗੜ ਪੁਲਿਸ ਵਿੱਚ ਭਰਤੀ ਕਰਵਾਇਆਂ ਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ ।
                      ਸਬ ਇੰਸਪੈਕਟਰ ਹਰਮੇਸ਼ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਜਸਬੀਰ ਕੋਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਸਰਬਜੀਤ ਸਿੰਘ ਵਿਰੁੱਧ ਧਾਰਾ 420 ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

ਅਮਰੀਕਾ ਭੇਜਣ ਦੇ ਨਾ ਤੇ 5 ਲੱਖ ਦੀ ਠੱਗੀ ਦੇ ਦੋਸ਼ ਵਿੱਚ ਇਕ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 12 ਜੂਨ ( ਅਸ਼ਵਨੀ ) :– ਅਮਰੀਕਾ ਭੇਜਣ ਦੇ ਨਾ ਤੇ 5 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਵੱਲੋਂ ਇਕ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।
                    ਅਮਨਦੀਪ ਸਿੰਘ ਪੁੱਤਰ ਪਿਆਰਾਂ  ਸਿੰਘ ਵਾਸੀ ਧਾਰੀਵਾਲ ਨੇ ਪੁਲਿਸ ਨੂੰ ਦਿੱਤੀ ਦਰਖ਼ਾਸਤ ਰਾਹੀਂ ਦਸਿਆਂ ਕਿ ਜਤਿੰਦਰ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਪਿੰਡ ਕੋਟਲਾ ਭਾਮਾ ਨੇ ਉਸ ਨੂੰ ਅਮਰੀਕਾ ਭੇਜਣ ਲਈ 5 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਲਏ ਹੋਏ ਪੇਸੇ ਵਾਪਿਸ ਕੀਤੇ ਇਸ ਤਰਾ ਜਤਿੰਦਰ ਸਿੰਘ ਨੇ ਉਸ ਨਾਲ 5 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਗੁਰਸ਼ਰਨ  ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਅਮਨਦੀਪ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵੱਲੋਂ ਕਰਨ ਉਪਰਾਂਤ ਜਤਿੰਦਰ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅੱਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Advertisements

ਹੈਰੋਇਨ ਸਮੇਤ ਇਕ ਕਾਬੂ
ਗੁਰਦਾਸਪੁਰ 12 ਜੂਨ ( ਅਸ਼ਵਨੀ ) :– ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                         ਸਹਾਇਕ ਸਬ ਇੰਸਪੈਕਟਰ ਸੱਤਪਾਲ ਸਪੈਸ਼ਲ ਬਰਾਂਚ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਖੂਫੀਆ ਡਿਊਟੀ ਦੇ ਸੰਬੰਧ ਵਿੱਚ ਨੇੜੇ ਭੱਟੀ ਡੇਅਰੀ ਡੱਡਵਾ ਤੋ ਅਸ਼ਿਸ਼ ਉਰਫ ਆਸ਼ੂ ਪੁੱਤਰ ਸੂਚਾ ਮਸੀਹ ਵਾਸੀ ਡੱਡਵਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਉਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਜਿਸ ਵਿੱਚ ਹੈਰੋਇਨ ਪਾਏ ਜਾਣ ਤੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਅਸ਼ਿਸ਼ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਇਸ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply