ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਨੂੰ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 12 ਜੂਨ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਔਰਤ ਮਨਜੀਤ ਕੌਰ ਪਤਨੀ ਜਤਿੰਦਰ ਸਿੰਘ ਨਿਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਨੂੰ 10 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਦੀ ਕੁਝ ਦਿਨਾਂ ਦੀ ਛੋਟੀ ਲੜਕੀ ਹੈ ਅਤੇ ਪਤੀ ਨਸ਼ੇ ਦਾ ਆਦੀ ਹੋਣ ਕਰਕੇ ਕਾਫੀ ਕਾਫੀ ਦਿਨਾਂ ਤੱਕ ਘਰ ਨਹੀਂ ਆਉਂਦਾ। ਉਹ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਹਨ ਅਤੇ ਪਿਛੋਕੜ ਪਿੰਡ ਦੋਰਾਹੇ ਤੋਂ ਹੈ।  ਸੁਸਾਇਟੀ ਮੈਂਬਰਾਂ ਨੇ ਪਰਿਵਾਰ ਦੇ ਮਦਦ ਦੀ ਗੁਹਾਰ ਲਗਾਉਂਦੇ ਤੇ ਉਨ੍ਹਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ ਅਤੇ ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply