ਪੰਜਾਬ ਵਿਚ ਕੋਵਿਡ ਪਾਜ਼ੇਟਿਵਿਟੀ 2 ਫੀਸਦੀ ਤਕ ਘਟਣ ਕਾਰਨ ਬੰਦਸ਼ਾਂ ਵਿਚ ਦਿੱਤੀ ਛੋਟ, ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤਕ ਲਾਗੂ ਰਹੇਗਾ

ਚੰਡੀਗੜ੍ਹ : ਪੰਜਾਬ ਵਿਚ ਕੋਵਿਡ ਪਾਜ਼ੇਟਿਵਿਟੀ 2 ਫੀਸਦੀ ਤਕ ਘਟਣ ਕਾਰਨ ਬੰਦਸ਼ਾਂ ਵਿਚ ਦਿੱਤੀ ਛੋਟ, ਮੁੱਖ ਮੰਤਰੀ ਨੇ 50 ਫੀਸਦੀ ਸਮਰੱਥਾ ਨਾਲ ਰੈਸਟੋਰੈਂਟ, ਸਿਨੇਮਾ, ਜਿੰਮ ਆਦਿ ਖੋਲ੍ਹਣ ਦਾ ਐਲਾਨ ਕੀਤਾ। ਵਿਆਹ/ਸਸਕਾਰ ਮੌਕੇ 50 ਵਿਅਕਤੀਆਂ ਤਕ ਇਕੱਠ ਦੀ ਦਿੱਤੀ ਆਗਿਆ, ਬਾਰ/ਕਲੱਬ/ਅਹਾਤੇ ਹਾਲੇ ਬੰਦ ਹੀ ਰਹਿਣਗੇ। ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤਕ ਲਾਗੂ ਰਹੇਗਾ, ਵੀਕੈਂਡ ਕਰਫਿਊ ਸ਼ਨਿਚਰਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਤਕ ਲੱਗੇਗਾ
 
ਨਵੀਆਂ ਹਦਾਇਤਾਂ 25 ਜੂਨ ਤਕ ਲਾਗੂ ਰਹਿਣਗੀਆਂ ਤੇ ਉਸ ਤੋਂ ਬਾਅਦ ਦੁਬਾਰਾ ਸਮੀਖਿਆ ਕੀਤੀ ਜਾਵੇਗੀ।

ਫਿਲਹਾਲ ਸਾਰੇ ਵਿਦਿਅਕ ਅਦਾਰੇ ਜਿਵੇਂ ਕਿ ਸਕੂਲ, ਕਾਲਜ ਵੀ ਹਾਲੇ ਬੰਦ ਹੀ ਰਹਿਣਗੇ।

ਜ਼ਿਲ੍ਹਾ ਅਥਾਰਟੀਆਂ ਨੂੰ ਸਥਾਨਕ ਸਥਿਤੀਆਂ ਅਨੁਸਾਰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਸਮੇਤ ਖੋਲ੍ਹਣ ਬਾਰੇ ਸਮਾਂ ਨਿਰਧਾਰਤ ਕਰਨ ਲਈ ਕਿਹਾ ਗਿਆ ਹੈ ਇਹ ਯਕੀਨੀ ਬਣਾਇਆ ਜਾਵੇ ਕਿ ਭੀੜ ਇਕੱਠੀ ਨਾ ਹੋਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਅਥਾਰਟੀਆਂ ਸਮਾਜਿਕ/ਫਿਜੀਕਲ ਵਿੱਥ, ਮਾਸਕ ਪਾਉਣ ਆਦਿ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਇਹਤਿਆਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ।

ਇਹ ਐਲਾਨ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜਾਬ ਵਿਚ ਲਾਗ ਦੇ ਵਾਧੇ ਦੀ ਯੂਨੀਵਰਸਿਟੀ ਆਫ ਕੈਂਬਰਿਜ ਜੱਜ ਬਿਜਨਿਸ ਸਕੂਲ ਦੀ 14 ਜੂਨ ਦੀ ਰਿਪੋਰਟ ਦਾ ਹਵਾਲਾ ਦੇਣ ਦੇ ਨਾਲ ਹੀ ਕੀਤੇ ਗਏ। ਮੀਟਿੰਗ ਵਿੱਚ ਦੱਸਿਆ ਗਿਆ ਕਿ ਰਿਪੋਰਟ ਅਨੁਸਾਰ ਸਾਰੇ ਜ਼ਿਲ੍ਹਿਆਂ ਵਿਚ ਨਵੇਂ ਕੇਸ ਹੇਠਾਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 14 ਜੂਨ 2021 ਤਕ ਰੋਜ਼ਾਨਾ ਵਿਕਾਸ ਦਰ ਦਾ ਅਨੁਮਾਨਿਤ ਰੁਝਾਨ ਮਨਫੀ 9.2 ਹੈ। ਰਿਪੋਰਟ ਅਨੁਸਾਰ ਇਕ ਹਫਤੇ ਅੰਦਰ ਨਵੇਂ ਕੇਸ ਅੱਧੇ ਹੋ ਜਾਣਗੇ, ਇਸ ਧਾਰਨਾ ਅਧੀਨ ਕਿ ਵਿਕਾਸ ਦਰ ਸਥਿਰ ਹੈ। 14 ਜੂਨ 2021 ਤਕ ਪੰਜਾਬ ਲਈ ਅਨੁਮਾਨਿਤ ਮੁੜ ਉਤਪਾਦਨ ਨੰਬਰ 0.69 ਹੈ ਜੋ ਕਿ ਇਕ ਤੋਂ ਵੀ ਹੇਠਾਂ ਮਹੱਤਵਪੂਰਨ ਗੱਲ ਹੈ। ਨਵੇਂ ਰਿਪੋਰਟ ਕੀਤੇ ਕੋਵਿਡ-19 ਕੇਸ 28 ਜੂਨ 2021 ਤਕ ਘੱਟ ਕੇ 210 ਪ੍ਰਤੀ ਦਿਨ ‘ਤੇ ਆਉਣ ਦੀ ਸੰਭਾਵਨਾ ਹੈ।

Advertisements

ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਹਾਲਾਂਕਿ ਕੇਸਾਂ ਦੀ ਗਿਣਤੀ ਘੱਟ ਹੈ ਪਰ ਇਸ ਗੱਲ ਦੇ ਸੰਕੇਤ ਮਿਲੇ ਹਨ ਕਿ ਫਾਜ਼ਿਲਕਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ‘ਚ ਇਸ ਦੇ ਉਲਟ ਕੇਸਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। 28 ਜੂਨ ਤਕ ਹੋਣ ਵਾਲੀਆਂ ਮੌਤਾਂ ਦੀ ਅਨੁਮਾਨਿਤ ਗਿਣਤੀ 21 ਹੋਵੇਗੀ।

Advertisements

ਕਰਫਿਊ ‘ਚ ਛੋਟਾਂ ਦੇ ਵੇਰਵੇ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਬਾਅਦ ਵਿਚ ਦੱਸਿਆ ਕਿ ਹੇਠ ਲਿਖੀਆਂ ਗਤੀਵਿਧੀਆਂ/ਸੰਸਥਾਨ ਕੋਵਿਡ ਪਾਬੰਦੀਆਂ ਤੋਂ ਮੁਕਤ ਰਹਿਣਗੇ ਬਸ਼ਰਤੇ ਕਿ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Advertisements

ਹਸਪਤਾਲ, ਵੈਟਰਨਰੀ ਹਸਪਤਾਲ ਅਤੇ ਜਨਤਕ ਤੇ ਨਿੱਜੀ ਖੇਤਰ ਦੇ ਸਾਰੇ ਸੰਸਥਾਨ ਜੋ ਕਿ ਸਾਰੀਆਂ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੇ ਉਤਪਾਦਨ ਅਤੇ ਸਪਲਾਈ ਨਾਲ ਸਬੰਧਤ ਹੋਣ। ਇਨ੍ਹਾਂ ਵਿਚ ਉਤਪਾਦਨ ਅਤੇ ਵੰਡ ਇਕਾਈਆਂ ਜਿਵੇਂ ਕਿ ਡਿਸਪੈਨਸਰੀਆਂ, ਕੈਮਿਸਟ ਅਤੇ ਫਾਰਮੇਸੀ (ਜਨ ਔਸ਼ਧੀ ਕੇਂਦਰ ਸਮੇਤ), ਲੈਬਰਾਟਰੀਆਂ, ਫਾਰਮਾਸਿਊਟੀਕਲ ਖੋਜ ਲੈਬਾਰੇਟਰੀਆਂ, ਕਲੀਨਿਕ, ਨਰਸਿੰਗ ਹੋਮ ਅਤੇ ਐਂਬੂਲੈਂਸ ਆਦਿ ਸ਼ਾਮਲ ਹੋਣਗੇ। ਇਨ੍ਹਾਂ ਸੰਸਥਾਨਾਂ ਦੇ ਸਮੂਹ ਕਰਮਚਾਰੀਆਂ ਨੂੰ ਪਛਾਣ ਪੱਤਰ ਪੇਸ਼ ਕਰਨ ਉੱਤੇ ਆਉਣ-ਜਾਣ ਦੀ ਆਗਿਆ ਹੋਵੇਗੀ।

ਜ਼ਰੂਰੀ ਵਸਤਾਂ ਜਿਵੇਂ ਕਿ ਦੁੱਧ, ਡੇਅਰੀ ਅਤੇ ਪੋਲਟਰੀ ਉਤਪਾਦਾਂ ਜਿਵੇਂ ਕਿ ਬਰੈਡ, ਅੰਡੇ, ਮੀਟ ਆਦਿ ਅਤੇ ਸਬਜ਼ੀਆਂ, ਫ਼ੱਲ ਨਾਲ ਸਬੰਧਤ ਦੁਕਾਨਾਂ।

ਉਦਯੋਗਿਕ ਸਮਾਨ ਜਿਵੇਂ ਕਿ ਕੱਚਾ ਮਾਲ ਵੇਚਣ ਵਾਲੀਆਂ ਦੁਕਾਨਾਂ/ਸੰਸਥਾਨ, ਵਿਚੋਲਗਿਰੀ ਤੋਂ ਇਲਾਵਾ ਦਰਾਮਦ ਅਤੇ ਬਰਾਮਦ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਦੁਕਾਨਾਂ/ਸੰਸਥਾਨ।

ਮੱਛੀ ਪਾਲਣ ਨਾਲ ਸਬੰਧਤ ਗਤੀਵਿਧੀਆਂ/ਸੰਸਥਾਨ ਜਿਵੇਂ ਕਿ ਮੱਛੀ, ਮੀਟ ਅਤੇ ਇਸ ਦੇ ਉਤਪਾਦ ਜਿਨ੍ਹਾਂ ਵਿਚ ਮੱਛੀ ਦੇ ਦਾਣਿਆਂ ਦੀ ਸਪਲਾਈ ਸ਼ਾਮਲ ਹੈ।

ਸਫਰ ਦੇ ਕਾਗਜ਼ਾਤ ਪੇਸ਼ ਕੀਤੇ ਜਾਣ ਉਪਰੰਤ ਹਵਾਈ, ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਯਾਤਰਾ ਕਰਨ ਵਾਲੇ ਵਿਅਕਤੀਆਂ ਦਾ ਆਉਣ-ਜਾਣ ਅਤੇ ਇਸ ਤੋਂ ਇਲਾਵਾ ਸੂਬੇ ਦੇ ਵਿੱਚ ਅਤੇ ਸੂਬੇ ਤੋਂ ਬਾਹਰ ਜ਼ਰੂਰੀ ਅਤੇ ਗੈਰ-ਜ਼ਰੂਰੀ ਵਸਤਾਂ ਲਿਜਾਣ ਵਾਲੇ ਵਾਹਨਾਂ/ਵਿਅਕਤੀਆਂ ਦਾ ਆਉਣਾ-ਜਾਣਾ।

ਸਾਰੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਫਾਰਮਾਸਿਊਟੀਕਲ ਅਤੇ ਮੈਡੀਕਲ ਉਪਕਰਨ ਆਦਿ ਨੂੰ ਈ-ਕਾਮਰਸ ਰਾਹੀਂ ਪੁੱਜਦੇ ਕਰਨਾ।

ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਉਸਾਰੀ ਗਤੀਵਿਧੀਆਂ।

ਖੇਤੀਬਾੜੀ ਜਿਸ ਵਿਚ ਖਰੀਦ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ ਸ਼ਾਮਲ ਹੋਣ।

ਉਤਪਾਦਨ ਉਦਯੋਗ, ਵਪਾਰਕ ਤੇ ਨਿੱਜੀ ਸੰਸਥਾਨਾਂ ਦੀਆਂ ਗਤੀਵਿਧੀਆਂ ਅਤੇ ਇਨ੍ਹਾਂ ਤੋਂ ਇਲਾਵਾ ਹੇਠਾਂ ਦਿੱਤੀਆਂ ਸੇਵਾਵਾਂ ਜਿਨ੍ਹਾਂ ਵਿਚ ਉਪਰੋਕਤ ਸਾਰੇ ਖੇਤਰਾਂ ਦੇ ਕਰਮਚਾਰੀਆਂ/ਵਰਕਰਾਂ ਦਾ ਆਉਣ-ਜਾਣ ਸ਼ਾਮਲ ਹੋਵੇ ਤੇ ਉਨ੍ਹਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਉਨ੍ਹਾਂ ਦੇ ਮਾਲਕਾਂ ਪਾਸੋਂ ਲੋੜੀਂਦਾ ਆਗਿਆ ਪੱਤਰ ਦਿਖਾਏ ਜਾਣ ਉੱਤੇ ਆਉਣ-ਜਾਣ ਦੀ ਇਜਾਜ਼ਤ।

ਟੈਲੀਕਮਿਊਨੀਕੇਸ਼ਨ, ਇੰਟਰਨੈਟ ਸੇਵਾਵਾਂ, ਪ੍ਰਸਾਰਨ ਅਤੇ ਕੇਬਲ ਸੇਵਾਵਾਂ ਤੋਂ ਇਲਾਵਾ ਆਈ.ਟੀ. ਅਤੇ ਇਸ ਦੀ ਮਦਦ ਨਾਲ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ।

ਈ-ਕਾਮਰਸ ਰਾਹੀਂ ਭੋਜਨ, ਫਾਰਮਾਸਿਊਟੀਕਲ ਅਤੇ ਮੈਡੀਕਲ ਉਪਕਰਨ ਆਦਿ ਸਮੂਹ ਜ਼ਰੂਰੀ ਵਸਤਾਂ ਪੁੱਜਦੀਆਂ ਕਰਨਾ।

ਪੈਟਰੋਲ ਪੰਪ ਅਤੇ ਪੈਟਰੋਲੀਅਮ ਉਤਪਾਦ, ਐਲ.ਪੀ.ਜੀ., ਪੈਟਰੋਲੀਅਮ ਅਤੇ ਗੈਸ ਦੇ ਪ੍ਰਚੂਨ ਤੇ ਸਟੋਰੇਜ ਆਊਟਲੈਟ, ਕੋਲਾ, ਈਂਧਣ ਅਤੇ ਬਾਲਣ।

ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਵੰਡ ਇਕਾਈਆਂ ਤੇ ਸੇਵਾਵਾਂ।

ਕੋਲਡ ਸਟੋਰੇਜ ਅਤੇ ਭੰਡਾਰਣ ਸੇਵਾਵਾਂ।

ਨਿੱਜੀ ਸੁਰੱਖਿਆ ਸੇਵਾਵਾਂ।

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਖੇਤਾਂ ਵਿਚ ਕਿਸਾਨੀ ਗਤੀਵਿਧੀਆਂ।

ਸਾਰੀਆਂ ਬੈਂਕਿੰਗ/ਆਰ.ਬੀ.ਆਈ. ਸੇਵਾਵਾਂ, ਏ.ਟੀ.ਐਮ., ਕੈਸ਼ ਵੈਨਾਂ ਅਤੇ ਨਕਦੀ ਦੇ ਪ੍ਰਬੰਧਨ/ਵੰਡ ਨਾਲ ਸਬੰਧਤ ਸੇਵਾਵਾਂ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply