PATHANKOT: ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 24134 ਬੱਚਿਆਂ ਦੀ ਵਰਦੀਆਂ ਲਈ 1 ਕਰੋੜ 44 ਲੱਖ 80 ਹਜ਼ਾਰ 400 ਰੁਪਏ ਜਾਰੀ- ਬਲਦੇਵ ਰਾਜ

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 24134 ਬੱਚਿਆਂ ਦੀ ਵਰਦੀਆਂ ਲਈ 1 ਕਰੋੜ 44 ਲੱਖ 80 ਹਜ਼ਾਰ 400 ਰੁਪਏ ਜਾਰੀ

ਪਹਿਲੀ ਤੋਂ ਅਠਵੀਂ ਤੱਕ ਪੜ੍ਹਦੀਆਂ 13631 ਲੜਕੀਆਂ, 8144 ਐਸਸੀ ਲੜਕੇ ਅਤੇ 2359 ਬੀਪੀਐਲ ਲੜਕਿਆਂ ਨੂੰ ਦਿੱਤੀਆਂ ਜਾਣਗੀਆਂ ਵਰਦੀਆਂ।
ਬੱਚਿਆਂ ਨੂੰ ਵਰਦੀਆਂ ਨਾਲ ਦਿੱਤੇ ਜਾਣਗੇ ਦੋ-ਦੋ ਮਾਸਕ।
ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤੀ ਜਾਵੇ ਵਰਦੀਆਂ ਦੀ ਖਰੀਦ:- ਬਲਦੇਵ ਰਾਜ

Advertisements

ਪਠਾਨਕੋਟ, 16 ਜੂਨ (ਰਾਜਿੰਦਰ ਰਾਜਾਂ ਬਿਊਰੋ  )
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ 24134 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਦਫ਼ਤਰ ਵਲੋਂ 144.804 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਸਕੂਲ ਮੁਖੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰਦੇ ਹੋਏ ਵਰਦੀਆਂ ਦੀ ਖਰੀਦ ਨਿਰਧਾਰਿਤ ਮਾਪਦੰਡਾਂ ਅਨੁਸਾਰ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ਅਤੇ ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਵਿਭਾਗ ਲਗਾਤਾਰ ਸਾਵਧਾਨੀਆਂ ਵਰਤ ਰਿਹਾ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫ਼ਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।
ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਰਦੀਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਗ੍ਰਾਂਟ ਜਾਰੀ ਕਰਦੇ ਹੋਏ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਰੁਪਏ ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੁੱਲ 24134 ਵਿਦਿਆਰਥੀਆਂ ਵਿੱਚੋਂ 13631 ਲੜਕੀਆਂ ਹਨ ਜਦ ਕਿ 8144 ਅਨੁਸੂਚਿਤ ਜਾਤੀ ਦੇ ਲੜਕੇ ਅਤੇ 2359 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ।
ਇਸ ਮੌਕੇ ਤੇ ਏਪੀਸੀ ਜਰਨਲ ਮਲਕੀਤ ਸਿੰਘ, ਜ਼ਿਲ੍ਹਾ ਲੇਖਾਕਾਰ ਸੁਮਿਤ ਰਾਜ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply