ਕੈਬਿਨਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰਾਂ ਦੀ ਤਰਜ਼ ਤੇ ਕਰ ਰਹੀ ਹੈ ਕੰਮ :- ਮਲਕੀਤ ਸਿੰਘ

ਕੈਬਿਨਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰਾਂ ਦੀ ਤਰਜ਼ ਤੇ ਕਰ ਰਹੀ ਹੈ ਕੰਮ :- ਮਲਕੀਤ ਸਿੰਘ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਨਾ ਕੁਝ ਬੋਲੇ, ਨਾ ਉਹਨਾਂ ਦੀ ਸੁਣੋ ਅਤੇ ਨਾ ਉਹਨਾਂ ਵੱਲ ਦੇਖੋ

Advertisements

19 ਜੂਨ ਨੂੰ ਕੈਬਿਨਟ ਸਬ ਕਮੇਟੀ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਖਰੜ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ ਦਫਤਰੀ ਕਾਮੇ

Advertisements

ਪਠਾਨਕੋਟ, 17 ਜੂਨ (RAJINDER RAJAN BUREAU )
ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਐਲਾਨ ਕੀਤਾ ਗਿਆ ਸੀ ਕਿ ਪਹਿਲੀ ਕੈਬਿਨਟ ਵਿੱਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆਂ ਦੀ ਸਰਕਾਰ ਬਣ ਕੇ ਰਹਿ ਗਈ। 4 ਸਾਲਾਂ ਵਿਚ ਮੁੱਖ ਮੰਤਰੀ ਵੱਲੋਂ 5 ਕੈਬਿਨਟ ਸਬ ਕਮੇਟੀਆਂ ਬਣਾਈਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਪੈਸ਼ਲ ਬ੍ਰਹਮ ਮਹਿੰਦਰਾਂ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਜੋ ਕਿ ਬਾਅਦ ਵਿੱਚ 5 ਮੇੈਂਬਰੀ ਕੈਬਿਨਟ ਸਬ ਕਮੇਟੀ ਬਣਾਈ ਗਈ ਪਰ ਕੈਪਟਨ ਵੱਲੋਂ ਬਣਾਈ ਗਈ ਕੈਬਿਨਟ ਸਬ ਕਮੇਟੀ ਗਾਂਧੀ ਦੇ ਤਿੰਨ ਬਾਂਦਰਾਂ ਦੀ ਤਰਜ਼ ਤੇ ਕੰਮ ਕਰ ਰਹੀ ਹੈ ਜੋ ਚਾਰ ਸਾਲਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨਾ ਕੁੱਝ ਬੋਲ ਰਹੀ ਹੈ ਨਾ ਉਹਨਾਂ ਦੀ ਸੁਣ ਰਹੀ ਹੈ ਅਤੇ ਨਾ ਹੀ ਉਹਨਾਂ ਵੱਲ ਦੇਖ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਕਰਦਿਆਂ ਕਿਹਾ ਕਿ ਇਸ ਸਾਰੇ ਮਸਲੇ ਨੂੰ ਦੇਖਦੇ ਹੋਏ ਹੁਣ ਕੱਚੇ ਮੁਲਾਜ਼ਮ ਸਰਕਾਰ ਤੋਂ ਖ਼ਫ਼ਾ ਹੋ ਗਏ ਹਨ। ਜਿਸ ਕਰਕੇ ਮੁਲਾਜ਼ਮਾਂ ਵੱਲੋਂ ਕੈਬਿਨਟ ਸਬ ਕਮੇਟੀ ਮੈਂਬਰਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆ ਵੱਲੋਂ 19 ਜੂਨ ਨੂੰ ਕੈਬਿਨਟ ਸਬ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਚਾਰ ਸਾਲਾਂ ਦੌਰਾਨ ਸਰਕਾਰ ਦੇ ਮੰਤਰੀਆ ਨੇ ਝੂਠੇ ਲਾਰੇ ਹੀ ਲਗਾਏ ਹਨ। ਉਹ ਹਰ ਇਕ ਦਰ ਤੇ ਜਾ ਚੁੱਕੇ ਹਨ ਪਰ ਕੋਈ ਵੀ ਬਾਂਹ ਨਹੀ ਫੜ ਰਿਹਾ ਤੇ ਵੋਟਾਂ ਦਾ ਸਮਾਂ ਵੀ ਦਿਨ ਬ ਦਿਨ ਨਜ਼ਦੀਕ ਆ ਰਿਹਾ ਹੈ। ਮੁਲਾਜ਼ਮ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣ ਲਈ ਵੱਖੋ ਵੱਖਰੇ ਨਿਵੇਕਲੇ ਪ੍ਰਦਰਸ਼ਨ ਕਰਨਗੇ ਅਤੇ ਮੰਤਰੀਆ ਦੇ ਘਰਾਂ ਮੂਹਰੇ ਜਾ ਕੇ ਸਵਾਲ ਕਰਨਗੇ। ਇਸ ਮੌਕੇ ਤੇ ਇਸ ਮੌਕੇ ਤੇ ਸੁਮਿਤ ਰਾਜ, ਜਸਬੀਰ ਸਿੰਘ, ਦੁਸ਼ਯੰਤ ਜੋਸ਼ੀ, ਲਲਿਤਾ, ਨੀਲਮ, ਰਾਜ ਕੁਮਾਰ, ਖ਼ੁਸ਼ਹਾਲ ਬੱਧਨ, ਅਸ਼ਵਨੀ ਸ਼ਰਮਾ, ਪ‍ੰਕਜ ਸ਼ਰਮਾ, ਧੀਰਜ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply