24 ਘੰਟਿਆਂ ਵਿੱਚ ਪੰਜਾਬ ਦੇ ਗਤੀਵਿਧੀਆਂ ਵਾਲੇ ਪੇਜ ‘ਤੇ ਪਠਾਨਕੋਟ ਦੇ ਲੱਗਭੱਗ 13360 ਲੋਕ ਜੁੜੇ

ਮਿਸ਼ਨ ‘ਫੇਸਬੁੱਕ ਲਾਈਕ’ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਉਤਸ਼ਾਹ ਪੈਦਾ ਕਰਦਾ ਹੈ
24 ਘੰਟਿਆਂ ਵਿੱਚ ਪੰਜਾਬ ਦੇ ਗਤੀਵਿਧੀਆਂ ਵਾਲੇ ਪੇਜ ‘ਤੇ ਪਠਾਨਕੋਟ ਦੇ ਲੱਗਭੱਗ 13360 ਲੋਕ ਜੁੜੇ

ਪਠਾਨਕੋਟ, 26 ਜੂਨ (ਰਾਜਿੰਦਰ ਰਾਜਨ ਬਿਊਰੋ  ) -ਜਦੋਂ ਤੋਂ ਕੇਂਦਰੀ ਸਰਕਾਰ ਦੁਆਰਾ ਮਾਪੇ ਗਏ ਪ੍ਰੋਫਾਰਮੰਸ ਗ੍ਰੇਡਿੰਗ ਇੰਡੈਕਸ ਵਿੱਚ ਪੰਜਾਬ ਸਿੱਖਿਆ ਵਿਭਾਗ ਨੇ ਚੋਟੀ ਦਾ ਸਥਾਨ ਪ੍ਰਾਪਤ ਕੀਤਾ ਹੈ, ਉਦੋਂ ਤੋਂ ਸਿੱਖਿਆ ਵਿਭਾਗ ਪੰਜਾਬ ਇਸ ਇਤਿਹਾਸਕ ਪ੍ਰਾਪਤੀ ਨੂੰ ਅਧਿਆਪਕ ਭਾਈਚਾਰੇ ਵੱਲੋਂ ਕੀਤੀ ਸਖਤ ਮਿਹਨਤ ਅਤੇ ਉਪਰਾਲੇ ਲਈ ਸਮਰਪਿਤ ਕਰਕੇ ਇਸ ਇਤਿਹਾਸਕ ਪ੍ਰਾਪਤੀ ਨੂੰ ਉਤਸ਼ਾਹ ਨਾਲ ਮਨਾਉਣ ਦੇ ਮੂਡ ਵਿੱਚ ਹੈ।
ਸਿੱਖਿਆ ਵਿਭਾਗ ਨੇ ਵਿਭਾਗ ਦੇ ਅਧਿਕਾਰਿਤ ਫੇਸਬੁੱਕ ਪੇਜ ‘ਤੇ ਫੇਸਬੁੱਕ ਨੂੰ ਲਾਈਕ, ਸ਼ੇਅਰ ਅਤੇ ਟਿੱਪਣੀਆਂ ਦੇ ਸੰਬੰਧ ਵਿੱਚ ਮਿਸ਼ਨ ਫੇਸਬੁੱਕ ਦੀ ਸ਼ੁਰੂਆਤ ਕੀਤੀ ਹੈ। ਮਿਸ਼ਨ ਫੇਸਬੁੱਕ ਤਹਿਤ ਹਰ ਜ਼ਿਲ੍ਹੇ ਵੱਲੋਂ ਨਿਸ਼ਚਿਤ ਦਿਨ ਆਪਣੇ ਆਪਣੇ ਜ਼ਿਲ੍ਹੇ ਦੇ ਅਧਿਆਪਕਾਂ, ਬੱਚਿਆਂ ਅਤੇ ਵੱਖ-ਵੱਖ ਸਮੁਦਾਏ ਨਾਲ ਜੁੜੇ ਲੋਕਾਂ ਨੂੰ ਵਿਭਾਗ ਦੇ ਅਧਿਕਾਰਿਤ ਪੇਜ ਨਾਲ ਜੋੜਿਆ ਜਾਂਦਾ ਹੈ।

Advertisements

ਇਸੇ ਮਿਸ਼ਨ ਫੇਸਬੁੱਕ ਤਹਿਤ ਪਠਾਨਕੋਟ ਜ਼ਿਲੇ ਦੀ ਵਾਰੀ ਦੌਰਾਨ 24 ਜੂਨ ਰਾਤ 10 ਵਜੇ ਤੋਂ ਲੈਕੇ 25 ਜੂਨ ਰਾਤ 10 ਵਜੇ ਤੱਕ ਜ਼ਿਲ੍ਹਾ ਪਠਾਨਕੋਟ ਦੇ 13360 ਨਵੇਂ ਲੋਕਾਂ ਨੂੰ ਫੇਸਬੁੱਕ ਨਾਲ ਜੋੜ ਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ 24 ਜੂਨ ਰਾਤ 10 ਵਜੇ ਤੋਂ 25 ਜੂਨ ਰਾਤ 10 ਵਜੇ ਤੱਕ ਅਧਿਆਪਕ ਭਾਈਚਾਰਾ, ਡੀਈਓ ਦਫਤਰ ਦੇ ਅਧਿਕਾਰੀ, ਬਲਾਕ ਨੋਡਲ ਅਧਿਕਾਰੀ, ਡੀਐਮ, ਬੀਐਮ, ਪੜ੍ਹੋਂ ਪੰਜਾਬ ਪੜਾਓ ਪੰਜਾਬ ਟੀਮ, ਮੀਡੀਆ ਟੀਮ, ਆਈ.ਸੀ.ਟੀ. ਟੀਮ ਅਤੇ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਭਾਗ ਦੇ ਅਧਿਕਾਰਿਤ ਫੇਸਬੁੱਕ ਪੇਜ ਨੂੰ ਲੋਕਾਂ ਤੱਕ ਪਹੁੰਚਾਉਣਾ ਲਈ ਬਹੁਤ ਉਤਸ਼ਾਹਤ ਨਾਲ ਲਗੇ ਰਹੇ। ਸਿੱਖਿਆ ਵਿਭਾਗ ਦਾ ਫੇਸਬੁੱਕ ਪੇਜ ਮਹਾਂਮਾਰੀ ਦੇ ਯੁੱਗ ਸਮੇਂ ਸਮਾਰਟ ਸਕੂਲ ਦੀਆਂ ਪ੍ਰਾਪਤੀਆਂ ਅਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਹੈ। ਅਧਿਆਪਕਾਂ, ਸਕੂਲ ਮੁਖੀਆਂ, ਬੀਐਨਓਜ਼ ਅਤੇ ਡੀਐਮ ਸਹਿਬਾਨ ਨੇ ਵਿਦਿਆਰਥੀਆਂ ਅਤੇ ਸਮਾਜ ਦੇ ਲੋਕਾਂ ਨੂੰ ਇਸ ਪੇਜ ਨੂੰ ਲਾਈਕ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਕਈ ਜ਼ੂਮ ਮੀਟਿੰਗਾਂ ਕੀਤੀਆਂ।
ਪ੍ਰਮੋਦ ਭਾਰਤੀ ਸਟੇਟ ਮੀਡੀਆ ਕੋਆਰਡੀਨੇਟਰ ਅਤੇ ਗੁਰਮੀਤ ਬਰਾੜ ਸਟੇਟ ਮੀਡੀਆ ਕੋਆਰਡੀਨੇਟਰ ਨੇ ਪਠਾਨਕੋਟ ਦੇ ਅਧਿਆਪਕ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਪਠਾਨਕੋਟ ਦੇ ਅਧਿਆਪਕਾਂ ਨੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਫੇਸਬੁੱਕ ਪੇਜ ਲਾਈਕ ਕਰਨ ਲਈ ਪ੍ਰੇਰਿਤ ਕਰਦਿਆਂ ਹਰ ਇੱਕ ਨੂੰ ਹੈਰਾਨ ਕਰ ਦਿੱਤਾ ਹੈ। ਫੇਸਬੁੱਕ ਤੇ ਲਾਈਕ, ਕੂਮੈਂਟ ਅਤੇ ਸ਼ੇਅਰਾਂ ਦੇ ਵੱਡੇ ਅੰਕੜਿਆਂ ਨੇ ਪੀਜੀਆਈ ਇੰਡੈਕਸ ਵਿਚ ਸਿਖਰਲੇ ਨੰਬਰ ‘ਤੇ ਪੰਜਾਬ ਦੀ ਇਸ ਪ੍ਰਾਪਤੀ ਨੂੰ ਜਾਇਜ਼ ਠਹਿਰਾਇਆ ਹੈ।
ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਸਮਾਜ ਦੇ ਲੋਕਾਂ ਦੁਆਰਾ 13360 ਨਵੇਂ ਮੈਂਬਰਾਂ ਨੂੰ ਜੋੜਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਭਾਗ ਦੇ ਫੇਸਬੁੱਕ ਪੇਜ ਨੂੰ ਇੰਨੀ ਵੱਡੀ ਪੱਧਰ ਉੱਤੇ ਲਾਈਕ ਕਰਨਾ ਦਰਸਾਉਂਦਾ ਹੈ ਕਿ ਸਮਾਜਿਕ ਤੌਰ ਉੱਪਰ ਅਧਿਆਪਕ ਭਾਈਚਾਰੇ ਦੀ ਕੀਤੀ ਮਿਹਨਤ ਨੂੰ ਪਸੰਦ ਕੀਤਾ ਜਾ ਰਿਹਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply