UPDATED: ਸਕੂਲ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ- ਰਮਨ ਬਹਿਲ

ਚੰਡੀਗੜ੍ਹ/ ਪਠਾਨਕੋਟ (ਰਾਜਿੰਦਰ ਰਾਜਨ ਬਿਊਰੋ ) 28 ਜੂਨ
ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।

ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ।

Advertisements

ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।

Advertisements

ਸ੍ਰੀ ਬਹਿਲ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply