ਵੱਡੀ ਖ਼ਬਰ : ਕੈਪਟਨ ਸਰਕਾਰ ਨੇ ਕੇਜਰੀਵਾਲ ਨੂੰ ਕੱਲ ਮੰਗਲਵਾਰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ

ਕੈਪਟਨ ਸਰਕਾਰ ਨੇ ਕੇਜਰੀਵਾਲ ਨੂੰ ਕੱਲ ਮੰਗਲਵਾਰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ
ਚੰਡੀਗੜ੍ਹ : 
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਆਉਣਗੇ। ਕੇਜਰੀਵਾਲ ਨੇ ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ
ਦੂਜੇ ਪਾਸੇ, ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੇਜਰੀਵਾਲ ਨੂੰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਨਾਲ ਟਕਰਾਅ ਪੈਦਾ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪ੍ਰੈੱਸ ਕਾਨਫਰੰਸ ਹਰ ਹਾਲਾਤ ‘ਚ ਹੋਵੇਗੀ। ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਭਵਨ ‘ਚ 1 ਵਜੇ ਪ੍ਰੈੱਸ ਕਾਨਫਰੰਸ ਕਰਨੀ ਸੀ।

ਸੋਮਵਾਰ ਨੂੰ ਕੇਜਰੀਵਾਲ ਨੇ ਪੰਜਾਬੀ ਭਾਸ਼ਾ ‘ਚ ਟਵੀਟ ਕਰ ਆਪਣੇ ਕੱਲ੍ਹ ਚੰਡੀਗੜ੍ਹ ਦੇ ਦੌਰੇ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਉਹ ਪੰਜਾਬ ‘ਚ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਐਲਾਨ ਕਰ ਸਕਦੇ ਹਨ।
ਕੇਜਰੀਵਾਲ ਨੇ ਆਪਣੇ ਟਵੀਟ ‘ਚ ਕਿਹਾ ਕਿ ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਦਿੱਲੀ ਦੀ ਤਰਜ਼ ‘ਤੇ ਫ੍ਰੀ ਬਿਜਲੀ ਦੇਣਗੇ। ਉਹ ਇਸ ਦੌਰਾਨ ਔਰਤਾਂ ਲਈ ਵੱਡੇ ਐਲਾਨ ਕਰ ਸਕਦੇ ਹਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply