Gurdaspur: ਸ੍ਰੀਮਤੀ ਸਾਇਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਰੀਜਾਂ ਨੂੰ ਦੁਪਹਿਰ ਦਾ ਮੁਫ਼ਤ ਭੋਜਨ ਵੰਡਿਆ ਗਿਆ

ਸ੍ਰੀਮਤੀ ਸਾਇਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਰੀਜਾਂ ਨੂੰ ਦੁਪਹਿਰ ਦਾ ਮੁਫ਼ਤ ਭੋਜਨ ਵੰਡਿਆ ਗਿਆ

ਗੁਰਦਾਸਪੁਰ, 7 ਜੁਲਾਈ ( ਅਸ਼ਵਨੀ ) 15 ਜੂਨ ਨੂੰ ਸਿਵਲ ਹਸਪਤਾਲ, ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਹਸਪਤਾਲਾਂ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਮੁਫਤ ਦੁਪਹਿਰ ਦਾ ਭੋਜਨ ਦੇਣ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਲਗਾਤਾਰ ਚੱਲ ਰਹੀ ਹੈ। ਅੱਜ ਸ੍ਰੀਮਤੀ ਸਾਇਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਵਲੋਂ ਅੱਜ ਹਸਪਤਾਲ ਜਾ ਕੇ ਮਰੀਜਾਂ ਨੂੰ ਭੋਜਨ ਵੰਡਿਆ ਗਿਆ। ਇਸ ਮੌਕੇ ਡਾ. ਚੇਤਨਾ ਐਸ.ਐਮ.ਓ, ਡਾ.ਐਸ.ਕੇ ਪਨੂੰ (ਸਮਾਜ ਸੇਵੀਕਾ), ਸ੍ਰੀਮਤੀ ਸ਼ਮਿੰਦਰ ਕੋਰ ਘੁੰਮਣ, ਰਾਜੀਵ ਕੁਮਾਰ ਸੈਕਰਟਰੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੀ ਮੋਜੂਦ ਸਨ।

Advertisements

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਕਾਦਰੀ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਅਤੇ ਨਿਸ਼ਕਾਮ ਫਾਊਂਡੇਸ਼ਨ ਧਾਰੀਵਾਲ, ਗੁਰਦਾਸਪੁਰ ਦੇ ਸਾਂਝੇ ਯਤਨਾਂ ਨਾਲ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਹਰੇਕ ਤਰਾਂ ਦੇ ਮਰੀਜ਼ਾਂ (ਕੋਵਿਡ ਅਤੇ ਨਾਨ-ਕੋਵਿਡ) ਨੂੰ ਰੋਜਾਨਾਂ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਵਧੀਆਂ ਉਪਰਾਲਾ ਹੈ। ਖਾਣੇ ਲਈ ਸਾਰੀ ਰਸਦ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਦਿੱਤੀ ਜਾਂਦੀ ਹੈ ਅਤੇ ਨਿਸ਼ਕਾਮ ਫਾਊਂਡੇਸ਼ਨ ਧਾਰੀਵਾਲ, ਗੁਰਦਾਸਪੁਰ ਵਲੋਂ ਖਾਣਾ ਤਿਆਰ ਕੀਤਾ ਜਾਂਦਾ ਹੈ। ਮਰੀਜ਼ਾਂ ਨੂੰ ਦਿੱਤੇ ਜਾ ਰਹੇ ਭੋਜਨ ਵਿਚ ਰੋਟੀ, ਚਾਵਲ, ਦਲੀਆ, ਖਿਚੜੀ, ਦਾਲ, ਸਬਜ਼ੀ, ਸਲਾਦ ਤੇ ਪਾਣੀ ਸ਼ਾਮਲ ਹੈ।

Advertisements

ਇਸ ਮੌਕੇ ਸੈਕਰਟਰੀ ਰਾਜੀਵ ਕੁਮਾਰ ਨੇ ਕਿਹਾ ਕਿ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਹਮੇਸ਼ਾਂ ਲੋੜਵੰਦ ਲੋਕਾਂ ਦੀ ਵੱਧਚੜ੍ਹ ਕੇ ਮਦਦ ਕੀਤੀ ਜਾਂਦੀ ਹੈ ਅਤੇ ਸੁਸਾਇਟੀ ਵਲੋਂ ਹਰ ਮੰਗਲਵਾਰ ਲੋੜਵੰਦ ਲੋਕਾਂ ਦੀ ਸਿਹਤ ਜਾਂਚ ਲਈ ਗੁਰਦਾਸਪੁਰ ਦੇ ਸਲੱਮ ਏਰੀਆਂ ਵਿਖੇ ਕੈਂਪ ਲਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਜਾਂਦੀਆਂ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply