ਹੁਸ਼ਿਆਰਪੁਰ,(Satwinder, Dr Mandeep) : ਜ਼ਿਲ•ਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਜੇ.ਐਮ.ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ•ਾਂ ਕੇਂਦਰ ਦਾ ਮੁਆਇਨਾ ਕਰਦਿਆਂ ਮਰੀਜ਼ਾਂ ਨੂੰ ਦ੍ਰਿੜ ਇਛਾ ਸ਼ਕਤੀ ਨਾਲ ਨਸ਼ਾ ਛੱਡਣ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ•ਾਂ ਨਸ਼ਾ ਛੁਡਾਊ ਕੇਂਦਰ ਦੇ ਸਟਾਫ ਅਤੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਾ. ਸਤਪਾਲ ਗੋਜਰਾ ਅਤੇ ਡਾ. ਗੁਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਉਕਤ ਤੋਂ ਇਲਾਵਾ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ‘ਤੇ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ•ਸ਼ੰਕਰ ਦੇ ਵੱਖ-ਵੱਖ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ, ਜਿਸ ਦੌਰਾਨ ਪੈਨਲ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ, ਆਪਸੀ ਸਮਝੌਤੇ ਅਤੇ ਸੀਨੀਅਰ ਸਿਟੀਜ਼ਨਾਂ ਦੇ ਹੱਕਾਂ ਤੋਂ ਇਲਾਵਾ ਹੋਰ ਕਾਨੂੰਨਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪੈਨਲ ਵਕੀਲ ਮਮਤਾ ਰਾਣੀ, ਆਰ.ਐਸ. ਨਾਗਰਾ, ਅਰੁਣ ਕੁਮਾਰ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਪ੍ਰਵੀਨ ਬਾਲਾ, ਗੁਰਪ੍ਰੀਤ ਸਿੰਘ ਅਤੇ ਸੋਨੀਆ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp