ਵੱਡੀ ਖ਼ਬਰ : ਸਾਬਕਾ ਮੰਤਰੀਅਨਿਲ ਜੋਸ਼ੀ ਨੂੰ ਭਾਜਪਾ ਤੋਂ 6 ਸਾਲ ਲਈ ਕੱਢਿਆ

ਅਨਿਲ ਜੋਸ਼ੀ ਨੂੰ ਭਾਜਪਾ ਤੋਂ 6 ਸਾਲ ਲਈ ਕੱਢਿਆ ਗਿਆ

ਪਠਾਨਕੋਟ: 10 ਜੁਲਾਈ (ਰਾਜਿੰਦਰ ਰਾਜਨ , ਅਵਿਨਾਸ਼ ਸਰਮਾ) – ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

Advertisements

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ । ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ। 

Advertisements

ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚੱਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼’ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply