ਰੁਕੇ ਮਾਣ ਭੱਤੇ ਜਾਰੀ ਕਰਵਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅੱਗੇ ਗਰਜੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ 

ਰੁਕੇ ਮਾਣ ਭੱਤੇ ਜਾਰੀ ਕਰਵਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅੱਗੇ ਗਰਜੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ 
ਗੁਰਦਾਸਪੁਰ 13 ਜੁਲਾਈ ( ਅਸ਼ਵਨੀ ) :- ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਵਲੋਂ  13 ਜੁਲਾਈ ਨੂੰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਰਾਹੀਂ  ਤਿੰਨ ਮਹੀਨਿਆਂ ਤੋਂ ਰੁਕੀ ਮਾਣ ਭੱਤੇ ਦੀ ਰਾਸ਼ੀ ਜਾਰੀ ਕਰਵਾਉਣ ਅਤੇ ਵਾਧੂ ਕੰਮ ਬੰਦ ਕਰਵਾਉਣ ਲਈ ਮੰਗ ਪੱਤਰ ਦਿੱਤੇ ਗਏ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੀ ਜਿਲਾ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਦੱਸਿਆ ਕਿ ਅੱਜ ਬਹਿਰਾਮਪੁਰ ਬਲਾਕ ਦੇ ਪ੍ਰਾਇਮਰੀ ਹੈਲਥ ਸੈਂਟਰ ਅੱਗੇ ਸ੍ਰੀ ਮਤੀ ਰਜਨੀ ਅਵਾਖਾ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਜਰਨਲ ਸਕੱਤਰ ਦੀ ਅਗਵਾਈ ਹੇਠ ਰੋਸ਼ ਰੈਲੀ ਕਰਕੇ  ਡਾਕਟਰ ਜੋਤ ਪਾਲ ਸੀਨੀਅਰ ਮੈਡੀਕਲ ਅਫਸਰ ਬਹਿਰਾਮਪੁਰ ਰਾਹੀਂ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ  ਦਫ਼ਤਰ ਅੱਗੇ ਰੈਲੀ ਵਿੱਚ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੈਡਮ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ  ਇੱਕ ਪਾਸੇ  ਕਰੋਨਾ ਵੈਕਸੀਨ ਦਾ ਕੋਟਾ ਫਿਕਸ ਕਰਕੇ ਲੋਕਾਂ ਨੂੰ ਟੀਕੇ ਲਗਵਾਉਣ ਅਤੇ ਇਸ ਦੀ ਸਮੁੱਚੀ ਪ੍ਰਕਿਰਿਆ ਦਾ ਭਾਰ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਤੇ ਪਾਇਆ ਹੈ। ਦੂਜੇ ਪਾਸੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਬਣ ਰਹੇ ਸਰਬੱਤ ਬੀਮਾ ਯੋਜਨਾ ਤਹਿਤ ਸਮਾਰਟ ਕਾਰਡ ਬਣਾਉਣ ਲਈ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਕਰਕੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ  ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੰਮ ਕਰਨ ਤੋਂ ਲਾਂਭੇ ਕੀਤਾ ਜਾ ਰਿਹਾ ਹੈ ਜਿਸ ਦਾ ਸਿੱਧਾ ਨੁਕਸਾਨ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਉਠਾਉਣਾ ਪੈਂਦਾ ਹੈ। ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਹੜਤਾਲ  ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਦਾ ਖਮਿਆਜ਼ਾ ਸਭ ਤੋਂ ਵੱਧ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਹਸਪਤਾਲ ਵਿਚ ਲਿਆਂਦੇ ਜਾ ਰਹੇ ਮਰੀਜ਼ਾਂ ਨੂੰ ਖਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਰਨਣਯੋਗ ਹੈ ਕਿ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਕੋਈ ਬੱਝਵੀਂ ਤਨਖਾਹ ਨਹੀਂ ਦਿੱਤੀ ਜਾਂਦੀ ਬਲਕਿ ਸਿਹਤ ਵਿਭਾਗ ਵੱਲੋਂ ਸੌਂਪੇ ਕੰਮਾਂ ਦੇ ਇਵਜਾਨੇ ਵਜੋਂ ਮਾਣ ਭੱਤਾ ਦਿੱਤਾ ਜਾਂਦਾ ਹੈ। ਹਾਜ਼ਰ ਮੈਂਬਰਾਂ ਨੇ ਦੋਸ਼ ਲਾਇਆ ਕਿ ਕਰੋਨਾ ਮਹਾਂਮਾਰੀ ਨਾਲ ਦਿਨ-ਰਾਤ ਲਗਾਤਾਰ ਜੂਝ ਰਹੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਆਪਣੇ ਮਾਣਭੱਤੇ ਲਈ ਧਰਨੇ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ।

Advertisements

  ਬਰਸਾਤ ਦਾ ਮੌਸਮ ਹੋਣ ਕਰਕੇ ਪਿੰਡਾਂ ਵਿਚ ਮੌਸਮੀ ਬਿਮਾਰੀਆਂ ਦੀ ਆਮਦ ਹੋਣ ਕਰਕੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਕੋਲ ਕੋਈ ਐਮਰਜੈਂਸੀ ਦਵਾਈਆਂ  ਦੀ ਕਿੱਟ ਮੁਹੱਈਆ ਨਹੀਂ ਕਰਵਾਈ ਗਈ । ਜਥੇਬੰਦੀ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਵਰਕਰਾਂ ਦੀਆਂ 18 ਜੁਲਾਈ ਤੱਕ ਤਨਖਾਹਾਂ ਜਾਰੀ ਨਹੀਂ ਕੀਤੀਆਂ। ਅਤੇ ਰੋਕੇ ਹੋਏ ਮਾਣ ਭੱਤੇ ਜਾਰੀ ਨਹੀਂ ਕੀਤੇ ਤਾਂ ਜਥੇਬੰਦੀ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ  ਪਨਿਆੜ , ਸੰਤੋਸ਼ , ਪਰਮਜੀਤ ਦਬੁਰਜੀ , ਵੀਨਾ , ਸਵਿੰਦਰ , ਪ੍ਰੇਮ ਲਤਾ ਝਬਕਰਾ , ਜਸਬੀਰ , ਰਜਨੀ ਦੋਦਵਾ , ਗੀਤਾਂ ਦੇਵੀ , , ਪਰਮਜੀਤ ਅਵਾਖਾ , ਰਜਨੀ , ਰਾਜ , ਮਨਜੀਤ ਕੁਮਾਰੀ , ਦੇਵੀ ਬਾਠਾਂ ਵਾਲ , ਪਰਮਜੀਤ ਚੁੜ ਚੱਕ , ਆਸਾਂ , ਸੰਤੋਸ਼ ਮੱਦੋਵਾਲ , ਊਸ਼ਾ ਪਨਿਆੜ , ਕੁਲਵੰਤ ਪਾਵੜਾ , ਜੋਤੀ ਬਹਿਰਾਮਪੁਰ , ਸੁਨੀਤਾ , ਰੀਟਾ , ਵੀਨਾ ਨੇ ਵਰਕਰਾਂ ਨੂੰ 21 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply