ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਰਾਹੀਂ ਕੋਰੋਨਾ ਪ੍ਰਭਾਵਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੀ ਸ਼ੁਰੂਆਤ- ਅਪਨੀਤ ਰਿਆਤ

ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਰਾਹੀਂ ਕੋਰੋਨਾ ਪ੍ਰਭਾਵਿਤ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੀ ਸ਼ੁਰੂਆਤ
ਸਕੀਮ ਦਾ ਲਾਭ ਲੈੇਣ ਲਈ ਕੋਈ ਅਰਜ਼ੀ ਜਾਂ ਫਾਰਮ ਨਹੀਂ ਦੇਣਾ ਪਵੇਗਾ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 14 ਜੁਲਾਈ: ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਜਿਸਟਰਡ ਉਸਾਰੀ ਕਾਮੇ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਕੋਰੋਨਾ ਪਾਜੀਟਿਵ ਹੋ ਗਏ ਸਨ, ਲਈ ਵਿੱਤੀ ਮਦਦ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਰਜਿਸਟਰਡ ਉਸਾਰੀ ਕਾਮੇ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਜਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ  ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਅੱਜ ਤੋਂ ਸ਼ੁਰੂ ਕੀਤੀ ਇਸ ਸਕੀਮ ਦਾ ਲਾਭ ਉਨ੍ਹਾਂ ਰਜਿਸਟਰਡ ਉਸਾਰੀ ਕਾਮਿਆਂ ਨੂੰ ਮਿਲੇਗਾ ਜੋ ਖੁਦ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਰੋਨਾ ਪਾਜੀਟਿਵ ਹੋ ਗਏ ਸਨ ਅਤੇ ਇਕਾਂਤਵਾਸ ਵਿੱਚ ਰਹੇ ਸਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਨੂੰ ਆਪਣਾ ਜਾਂ ਪਰਿਵਾਰਕ ਮੈਂਬਰਾਂ ਦਾ ਕੋਰੋਨਾ ਪਾਜੀਟਿਵ ਸਰਟੀਫਿਕੇਟ, ਉਸਾਰੀ ਕਾਮੇ ਵਜੋਂ ਰਜਿਸਟਰੇਸ਼ਨ ਕਾਰਡ ਅਤੇ ਬੈਂਕ ਦੀ ਕਾਪੀ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਵਿਚ ਜਾਣਾ ਪਵੇਗਾ ਜਿਥੇ ਸਕੀਮ ਦਾ ਲਾਭ ਦੇਣ ਲਈ ਪ੍ਰਕਿਰਿਆ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕੋਈ ਫਾਰਮ ਜਾਂ ਬੇਨਤੀ ਪੱਤਰ ਨਹੀਂ ਦੇਣਾ ਪਵੇਗਾ ਸਗੋਂ ਸੇਵਾ ਕੇਂਦਰ ਵਿਚ ਸਿੱਧੇ ਤੌਰ ’ਤੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਜਿਸ ਲਈ 10 ਰੁਪਏ ਸਹੂਲਤ ਚਾਰਜ ਵਜੋਂ ਲਏ ਜਾਣਗੇ।  
ਜ਼ਿਕਰਯੋਗ ਹੈ ਕਿ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਪੰਜਾਬ ਉਸਾਰੀ ਕਾਮਿਆਂ ਦੀ ਭਲਾਈ ਲਈ ਬਣੇ ਬੋਰਡ ਦੇ ਚੇਅਰਮੈਨ ਵੀ ਹਨ ਨੇ ਰਜਿਸਟਰਡ ਕਾਮਿਆਂ ਲਈ ਕੋਰੋਨਾ ਪਾਜੀਟਿਵ ਹੋ ਜਾਣ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਹੋ ਜਾਣ ’ਤੇ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ ਜੋ ਕਿ 1500 ਰੁਪਏ ਜਾਂ ਵੱਧ ਤੋਂ ਵੱਧ 3 ਹਜ਼ਾਰ ਰੁਪਏ ਤੱਕ ਦਿੱਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply