18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਟਾਂਡਾ ’ਚ ਲੱਗਾ ਵੋਟਰ ਜਾਗਰੂਕਤਾ ਕੈਂਪ

ਟਾਂਡਾ ’ਚ ਲੱਗਾ ਵੋਟਰ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 14 ਜੁਲਾਈ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ’ਚ ਚੱਲ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕਾ ਉੜਮੁੜ-041 ਵਿਚ ਟਾਂਡਾ ਉੜਮੁੜ ਬੱਸ ਅੱਡੇ ਨਜ਼ਦੀਕ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਉੜਮੁੜ ਦੇ ਚੋਣ ਰਜਿਸਟਰੇਸ਼ਨ ਅਫ਼ਸਰ ਪ੍ਰਦੀਪ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਸੁਪਰਵਾਈਜ਼ਰ ਬਲਜੀਤ ਸਿੰਘ, ਪ੍ਰਿੰਸੀਪਲ ਸੁਰੇਸ਼ ਕੁਮਾਰ, ਬੀ.ਐਲ.ਓਜ਼ ਵਿਕਾਸ ਅਨੰਦ, ਸੰਜੀਵ ਕੁਮਾਰ, ਰਮਨ, ਗੁਰਜੀਤ ਕੌਰ ਅਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਨੇ ਲੋਕਾਂ ਨੂੰ ਵੋਟ ਬਨਾਉਣ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਚੋਣ ਅਮਲੇ ਨੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਨੂੰ ਵੋਟ ਬਨਾਉਣ ਲਈ ਲੋੜੀਂਦੀ ਜਾਣਕਾਰੀ ਦਿੰਦਿਆਂ ਯੋਗ ਉਮੀਦਵਾਰਾਂ ਨੂੰ ਫਾਰਮ ਭਰ ਕੇ ਵੋਟ ਬਨਾਉਣ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਇਆ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply