Latest: ਅਧਿਆਪਕਾਂ ਵੱਲੋਂ 18 ਜੁਲਾਈ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ 18 ਜੁਲਾਈ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਅੱਗੇ ਪੱਕੀ ਨੌਕਰੀ ਲਈ ਰੋਸ ਪ੍ਰਦਰਸ਼ਨ ਦਾ ਐਲਾਨ
ਗੁਰਦਾਸਪੁਰ 16 ਜੁਲਾਈ ( ਅਸ਼ਵਨੀ ) :-
ਸਾਂਝਾ ਅਧਿਆਪਕ ਮੋਰਚਾ (ਪੰਜਾਬ ) ਨੇ 18 ਜੁਲਾਈ ਨੂੰ  ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਧਰਨਿਆਂ  ਦਾ  ਸੱਦਾ  ਦਿੱਤਾ ਹੈ ਤੇ  ਇਸ ਸੱਦੇ ਦੇ ਸੰਬੰਧ ਵਿੱਚ ਹੀ  ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਵੱਲੋਂ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ  ਅਧਿਆਪਕਾਂ ਨੇ  ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 18 ਜੁਲਾਈ ਨੂੰ ਕਾਦੀਆਂ ਵਿਖੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ  ਘਰ ਅੱਗੇ  ਰੋਸ  ਧਰਨੇ ਦੇ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਸੰਬੰਧੀ  ਚਰਚਾ ਕੀਤੀ ਗਈ ਅਤੇ  ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਪੂਰਾ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ।
                        ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਪੰਜਾਬ ਸਰਕਾਰ ਵੱਲੋਂ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ ਦੇਣ ਲਈ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 6 ਮੈਰੀਟੋਰੀਅਸ ਸਕੂਲ ਖ਼ੋਲੇ ਗਏ ਸਨ । ਇਹਨਾਂ ਸਕੂਲਾਂ ਦੀ ਗਿਣਤੀ ਹੁਣ 10 ਹੈ ।
                    ਇਹਨਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਸਿੱਖਿਆ ਵਿਭਾਗ ਦੇ ਸਾਰੇ ਨਿਯਮ ਅਤੇ ਸ਼ਰਤਾਂ ਨੂੰ ਲਾਗੂ ਕਰਕੇ ਵੀ ਠੇਕੇ(ਕੰਟਰੈਕਟ)  ਉੱਤੇ ਕੀਤੀ  ਜਾਂਦੀ ਹੈ,ਜਿਸ ਕਰਕੇ ਜਦੋਂ ਵੀ ਕੋਈ ਰੈਗੂਲਰ ਭਰਤੀ ਆਉਂਦੀ ਹੈ ਤਾਂ ਵੱਡੀ ਗਿਣਤੀ ਵਿੱਚ ਅਧਿਆਪਕ ਇਹਨਾਂ ਸਕੂਲਾਂ ਨੂੰ ਛੱਡ ਕੇ ਜਾਂਦੇ ਰਹੇ ਹਨ ।
                    ਸਾਲ 2018 ਵਿੱਚ ਜਦੋਂ ਪੰਜਾਬ ਸਰਕਾਰ ਵੱਲੋਂ ਐਸ.ਐਸ.ਏ./ ਰਮਸਾ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਗਿਆ ਸੀ ਤਾਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਆਪਸ਼ਨ ਦਿੱਤੀ ਗਈ ਸੀ ਪਰ ਇਸਦੇ ਬਾਵਜੂਦ  ਇਹਨਾਂ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਵਿਚਾਰਿਆ ਨਹੀਂ ਗਿਆ ।
              ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸਮੇਂ ਪੰਜਾਬ ਸਰਕਾਰ ਦੇ ਵੱਖ ਵੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਤੱਕ ਆਪਣੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਹੁੰਚ ਕੀਤੀ ਗਈ ਪਰ ਉਹਨਾਂ ਵੱਲੋਂ ਵੀ ਮੰਗਾਂ ਨੂੰ ਵਿਚਾਰਨ ਦਾ ਸਿਰਫ ਭਰੋਸਾ ਦੇ ਕੇ ਹੀ ਡੰਗ ਸਾਰਿਆ ਜਾ ਰਿਹਾ ਹੈ ।
                      ਇਸ ਮੌਕੇ ਇਹ ਐਲਾਨ ਵੀ ਕੀਤਾ ਗਿਆ ਕਿ ਜੇਕਰ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦੀ ਮੰਨ ਕੇ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।
                      ਇਸ ਮੌਕੇ ਮੈਰੀਟੋਰੀਅਸ ਸਕੂਲ,ਗੁਰਦਾਸਪੁਰ ਦੇ ਅਧਿਆਪਕ ਹਰਪ੍ਰੀਤ ਸਿੰਘ , ਅੰਮ੍ਰਿਤਾ ਸਿੰਘ,ਰਾਜੇਸ਼ ਕੁਮਾਰ , ਰਿਤੂ ਮਹਾਜਨ , ਅਮਰਿੰਦਰ ਕੌਰ,ਸਪਨਾ, ਨੇਹਾ ਬੇਦੀ, ਨਵਪ੍ਰੀਤ ਕੌਰ, ਦੀਪਾ ਬਾਗਲ, ਸੰਦੀਪ ਕੌਰ , ਸੁਦੀਪਾ ਅਤੇ ਸਮੂਹ ਸਟਾਫ ਹਾਜ਼ਰ ਸੀ

 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply