ਚੰਡੀਗੜ੍ਹ: ਪੰਜਾਬ ‘ਚ ਨਵਜੋਤ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਅੱਜ 22 ਜੁਲਾਈ ਨੂੰ ਚੰਡੀਗੜ੍ਹ ‘ਚ ਪਹਿਲਾ ਸਿਆਸੀ ਪ੍ਰੋਗਰਾਮ ਕਰੇਗੀ। ਇਸ ਸਬੰਧ ‘ਚ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ ‘ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ।
ਪੈਗਾਸਸ ਜਾਸੂਸੀ ਮਾਮਲੇ ‘ਚ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਾਰਟੀ ਪੈਗਾਸਸ ਜਾਸੂਸੀ ਕਾਂਡ ਦੀ ਸੁਪਰੀਮ ਕੋਰਟ ਦੀ ਦੇਖ-ਰੇਖ ‘ਚ ਜਾਂਚ ਕਰਵਾਉਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰੇਗੀ।
ਇਸ ਲਈ ਪਾਰਟੀ ਹਾਈਕਮਾਨ ਵੱਲੋਂ ਸਾਰੇ ਸੂਬਿਆਂ ‘ਚ ਕਾਂਗਰਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਤੇ ਪੰਜਾਬ ‘ਚ ਵੀ ਕਾਂਗਰਸ ਆਗੂਆਂ ਨੂੰ ਰਾਜ ਭਵਨ ਤਕ ਰੋਸ ਮਾਰਚ ਕਰਨ ਦੀ ਹਦਾਇਤ ਕੀਤੀ ਗਈ ਹੈ। ਵੀਰਵਾਰ 22 ਜੁਲਾਈ ਨੂੰ ਸਾਰੇ ਪੰਜਾਬ ਕਾਂਗਰਸ ਦੇ ਸਾਰੇ ਆਗੂ, ਵਿਧਾਇਕ ਤੇ ਨਵੇਂ ਨਿਯੁਕਤ ਮੰਤਰੀ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਰਾਜ ਭਵਨ ਵੱਲ ਮਾਰਚ ਕਰਨਗੇ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।
ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਕੈਪਟਨ ਅਮਰਿੰਦਰ ਦੇ ਨਾਲ ਚਿਪਕੇ ਕੁਝ ਮੰਤਰੀ ਤੇ ਐੱਮ ਐੱਲ ਏ ਪਾਰਟੀ ਹਾਈ ਕਮਾਨ ਦੇ ਫ਼ਰਮਾਨ ਤਹਿਤ ਸਿੱਧੂ ਦੀ ਅਗੁਵਾਈ ਚ ਲਾਮਬੰਧ ਹੁੰਦੇ ਹਨ ਜਾਂ ਫਿਰ ਸਿੱਧੂ ਸਮੇਤ ਉਹ ਕਮਾਨ ਨੂੰ ਵੀ ਨਜ਼ਰਅੰਦਾਜ ਕਰਦੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements