Farmers-protest at JANTER MANTER DELHI
ਨਵੀਂ ਦਿੱਲੀ: ਕਿਸਾਨਾਂ ਵੱਲੋਂ ਸਿੰਘੂ ਬਾਰਡਰ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਪ੍ਰੋਗਰਾਮ ‘ਚ ਹਿੱਸਾ ਲੈਣ ਮੌਕੇ ‘ਤੇ ਪਹੁੰਚਣਗੇ। ਕਿਸਾਨ ਯੂਨੀਅਨਾਂ ਵੱਲੋਂ ਅੱਜ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਦੌਰਾਨ ਕੀਤੇ ਜਾ ਰਹੇ ਕਿਸਾਨ ਸੰਸਦ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ।
ਦਿੱਲੀ ਪੁਲਿਸ ਨੇ ਤਿੰਨ ਨਵੇਂ ਖੇਤੀ ਕਾਨੂਨਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕੁਝ ਸ਼ਰਤਾਂ ਦੇ ਨਾਲ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਿੰਘੂ ਬਾਰਡਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪੂਰਾ ਇਲਾਕਾ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ 200 ਕਿਸਾਨਾਂ ਦਾ ਇਕ ਸਮੂਹ ਪੁਲਿਸ ਦੀ ਸੁਰੱਖਿਆ ਦੇ ਨਾਲ ਬੱਸਾਂ ਚ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਜਾਵੇਗਾ। ਉੱਥੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤਕ ਵਿਰੋਧ ਪ੍ਰਦਰਸ਼ਨ ਕਰਨਗੇ। ਦਰਅਸਲ ਦਿੱਲੀ ਪੁਲਿਸ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਕੁਝ ਸ਼ਰਤਾਂ ਦੇ ਨਾਲ ਪਰਮਿਸ਼ਨ ਦਿੱਤੀ ਗਈ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp