ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਕੀਰਤਨ ਦਰਬਾਰ ਕਰਵਾਇਆ
ਹੁਸ਼ਿਆਰਪੁਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਡਿਪਾਰਟਮੈਂਟ ਵਲੋਂ ਸਾਂਝੇ ਤੌਰ ਆਨਲਾਈਨ ਵਿਦਿਆਰਥੀ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ਯੂਨੀਵਰਸਿਟੀ ਦੇ 6 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਆਨਲਾਈਨ ਵਿਦਿਆਰਥੀ ਕੀਰਤਨ ਦਰਬਾਰ ਵਿਚ ਦਸ਼ਮੇਸ਼ ਗਰਲਜ਼ ਕਾਲਜ, ਚੱਕ ਅੱਲਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕਰਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਲਖਮੀਰ ਸਿੰਘ, ਪੰਜਾਬ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ, ਡਾਇਰੈਕਟਰ ਯੂਵਕ ਭਲਾਈ ਵਿਭਾਗ ਡਾ. ਨਿਰਮਲ ਜੋੜਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਪ੍ਰੋਗਰਾਮ ਕਨਵੀਨਰ ਦੇ ਤੌਰ ’ਤੇ ਹਾਜ਼ਰ ਹੋਏ। ਪ੍ਰੋਗਰਾਮ ਦੇ ਸ਼ੁਰੂ ਵਿੱਚ ਗੁਰਵਿੰਦਰ ਕੌਰ ਗੁਰਾਇਆ ਵਲੋਂ ਸਵਾਗਤੀ ਸ਼ਬਦਾਂ ਨਾਲ ਸਾਂਝ ਪਾਈ ਗਈ। ਪ੍ਰੋਗਰਾਮ ਦੇ ਅੰਤ ਵਿੱਚ ਦਸ਼ਮੇਸ਼ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਕਮਲਜੀਤ ਕੌਰ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਯੂ.ਟਿਊਬ ਰਾਹੀਂ ਚਲਾਏ ਜਾ ਰਹੇ ਲਾਈਵ ਪ੍ਰੋਗਰਾਮ ਵਿੱਚ ਕਾਲਜ ਦੇ ਸਟਾਫ ਤੋਂ ਇਲਾਵਾ ਕੁਲਦੀਪ ਸਿੰਘ ਬਰਿਆਣਾ, ਹਰਪਾਲ ਸਿੰਘ, ਸਤਪਾਲ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ, ਗੁਰਦੀਪ ਸਿੰਘ ਐਡਵੋਕੇਟ ਅਤੇ ਅਜੀਤ ਸਿੰਘ ਸੱਚਦੇਵਾ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp