ਜਲੰਧਰ : ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ ਕੱਲ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰ ਕੇ ਧਰਨਾ ਦੇਵੇਗੀ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਗਏ ਦੋ ਦਿਨ ਦੇ ਕੰਮ ਛੱਡੋ ਪ੍ਰੋਗਰਾਮ ਦੇ ਮੁਤਾਬਕ ਤਿੰਨ ਤੇ ਚਾਰ ਅਗਸਤ ਨੂੰ ਵੀ ਸਾਰੇ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਯੂਨੀਅਨ ਦੇ ਸਰਪਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਕੱਤਰ ਬਲਜੀਤ ਸਿੰਘ ਗਿੱਲ, ਉਪ ਪ੍ਰਧਾਨ ਪ੍ਰਦੀਪ ਕੁਮਾਰ, ਗੁਰਵਿੰਦਰ ਸਿੰਘ ਪੰਨੂ, ਸਹਿਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ, ਪਨ ਬੱਸ ਤੇ ਪੀਆਰਟੀਸੀ ’ਚ ਘੱਟ ਤੋਂ ਘੱਟ 10,000 ਨਵੀਆਂ ਬੱਸਾਂ ਸ਼ਾਮਲ ਕੀਤੀ ਜਾਣ। ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਅਦਾਲਤੀ ਫ਼ੈਸਲੇ ਦੇ ਮੁਤਾਬਕ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਨੀਤੀ ਨੂੰ ਲਾਗੂ ਕੀਤਾ ਜਾਵੇ ਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp