UPDATED: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕਰਨੀ ਹੋਵੇ ਤਾਂ ਪੁਲਿਸ ਵਲੋਂ 7 ਦਿਨ ਪਹਿਲਾਂ ਸੈਣੀ ਨੂੰ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕਰਨੀ ਹੋਵੇ ਤਾਂ ਪੁਲਿਸ ਵਲੋਂ 7 ਦਿਨ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਜ਼ਰੂਰੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ  ਵੱਡੀ ਰਾਹਤ ਦਿੰਦੇ ਹੋਏ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ’ਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਸ ਦੇ ਨਾਲ ਹੀ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਇਸ ਮਾਮਲੇ ’ਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਹੋਵੇ  ਤਾਂ ਇਸ ਲਈ 7 ਦਿਨ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ।

Advertisements
ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਸੈਣੀ ਵੱਲੋਂ ਇਸ ਮਾਮਲੇ ’ਚ ਦਰਜ ਐੱਫਆਈਆਰ ’ਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਦਿੱਤੇ ਹਨ।
 
ਸਾਬਕਾ ਡੀਜੀਪੀ ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਮਾਮਲੇ ’ਚ ਅਗਾਊਂ ਜ਼ਮਾਨਤ ਪਹਿਲਾਂ ਹੀ ਮਿਲ ਚੁੱਕੀ ਹੈ। ਹੁਣ ਸੈਣੀ ਨੂੰ ਕੋਟਕਪੂਰਾ ’ਚ ਦਰਜ ਉਨ੍ਹਾਂ ਖ਼ਿਲਾਫ਼ ਮਾਮਲੇ ’ਚ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਮਾਮਲਾ ਫਰੀਦਕੋਟ ਦੀ ਟ੍ਰਾਇਲ ਕੋਰਟ ’ਚ ਚੱਲ ਰਿਹਾ ਹੈ। ਇਸ ਮਾਮਲੇ ’ਚ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਚਲਾਨ ਵੀ ਪੇਸ਼ ਕੀਤਾ ਜਾ ਚੁੱਕਿਆ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply