ਮੁੰਬਈ : ਮੁੰਬਈ ਦੇ ਤਿੰਨ ਵੱਡੇ ਰੇਲਵੇ ਸਟੇਸ਼ਨਾਂ ਅਤੇ ਅਭਿਨੇਤਾ ਅਮਿਤਾਭ ਬੱਚਨ ਦੇ ਬੰਗਲੇ ‘ਤੇ ਬੰਬ ਲਗਾਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੂੰ ਇਨ੍ਹਾਂ ਥਾਵਾਂ ‘ਤੇ ਬੰਬ ਲਗਾਏ ਜਾਣ ਬਾਰੇ ਕਾਲ ਆਈ ਸੀ, ਜਿਸ ਤੋਂ ਬਾਅਦ ਇੱਥੇ ਸੁਰੱਖਿਆ ਵਧਾ ਦਿੱਤੀ ਗਈ।
ਹਾਲਾਂਕਿ, ਹੁਣ ਤੱਕ ਦੀ ਜਾਂਚ ਦੌਰਾਨ ਕੁਝ ਸ਼ੱਕੀ ਨਹੀਂ ਮਿਲਿਆ ਹੈ। ਮੁੰਬਈ ਪੁਲਿਸ ਦੇ ਮੁੱਖ ਕੰਟਰੋਲ ਰੂਮ ਨੂੰ ਸ਼ੁੱਕਰਵਾਰ ਰਾਤ ਨੂੰ ਇੱਕ ਕਾਲ ਪ੍ਰਾਪਤ ਹੋਈ ਜਿਸ ਵਿੱਚ ਕਾਲ ਕਰਨ ਵਾਲੇ ਨੇ ਕਿਹਾ ਕਿ ਬੰਬ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ (ਸੀਐਸਐਮਟੀ), ਬਾਈਕੁੱਲਾ, ਦਾਦਰ ਰੇਲਵੇ ਸਟੇਸ਼ਨ ਅਤੇ ਅਭਿਨੇਤਾ ਅਮਿਤਾਭ ਬੱਚਨ ਦੇ ਜੁਹੂ ਵਿੱਚ ਬੰਗਲੇ ਵਿੱਚ ਲਗਾਏ ਗਏ ਹਨ ।
ਇਸ ਸੰਬੰਧ ਚ ਇਕ ਪੁਲਿਸ ਅਧਿਕਾਰੀ ਨੇ ਕਿਹਾ, ‘ਕਾਲ ਮਿਲਣ ਤੋਂ ਬਾਅਦ, ਸਰਕਾਰੀ ਰੇਲਵੇ ਪੁਲਿਸ, ਰੇਲਵੇ ਸੁਰੱਖਿਆ ਬਲ, ਬੰਬ ਡਿਸਪੋਜ਼ਲ ਸਕੁਐਡ, ਡੌਗ ਸਕੁਐਡ ਅਤੇ ਸਥਾਨਕ ਪੁਲਿਸ ਕਰਮਚਾਰੀਆਂ ਦੇ ਨਾਲ ਇਹਨਾਂ ਸਥਾਨਾਂ ‘ਤੇ ਪਹੁੰਚੇ ਅਤੇ ਤਲਾਸ਼ੀ ਮੁਹਿੰਮ ਚਲਾਈ, ਉਨ੍ਹਾਂ ਕਿਹਾ ਕਿ ਕੁਝ ਵੀ ਸ਼ੱਕੀ ਨਹੀਂ ਮਿਲਿਆ ਪਰ ਵੱਡੀ ਗਿਣਤੀ ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp