ਮੋਹਾਲੀ : ਮੋਹਾਲੀ ‘ਚ ਅੱਜ ਸ਼ਨਿਚਰਵਾਰ ਸਵੇਰੇ ਕਰੀਬ 11 ਵਜੇ ਸੈਕਟਰ-71 ‘ਚ ਦਿਨਦਹਾੜੇ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਦੋਵੇਂ ਮੁਲਜ਼ਮ ਇਕ ਕਾਰ ‘ਚ ਸਵਾਰ ਹੋ ਕੇ ਆਏ ਸਨ। ਰਾਹਗੀਰਾਂ ਮੁਤਾਬਿਕ ਮੁਲਜ਼ਮਾਂ ਨੇ ਨੌਜਵਾਨ ‘ਤੇ ਇਕ ਤੋਂ ਬਾਅਦ ਇਕ 15 ਤੋਂ 16 ਫਾਇਰ ਕੀਤੇ। ਨੌਜਵਾਨ ਨੂੰ 6 ਤੋਂ 7 ਗੋਲ਼ੀਆਂ ਲੱਗੀਆਂ ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਕਾਲੀ ਲੀਡਰ ਅਜੇ ਪਾਲ ਮਿੱਡੂ ਖੇੜਾ ਦੇ ਭਰਾ ਵਿੱਕੀ ਮਿੱਡੂਖੇੜਾ ਨਾਮਕ ਦੇ ਤੌਰ ਤੇ ਹੋਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮਟੌਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਪੁਲਿਸ ਨੇ ਘਟਨਾ ਵਾਲੇ ਸਥਾਨ ਤੋਂ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਪੁਰਾਣੀ ਰੰਜ਼ਿਸ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿੱਕੀ ਵਿਦਿਆਰਥੀ ਸੰਘ ਸੋਈ (SOI) ਤੋਂ ਚੋਣਾਂ ਲੜ ਚੁੱਕਿਆ ਹੈ।ਫਾਇਰਿੰਗ ਤੋਂ ਬਚਣ ਲਈ ਵਿੱਕੀ ਨੇ ਮੌਕੇ ਤੋਂ ਭਜਣ ਦੀ ਕੋਸ਼ਿਸ਼ ਵੀ ਕੀਤੀ ਪਰ ਮੁਲਜ਼ਮਾਂ ਨੇ ਉਸ ਦਾ ਪਿੱਛਾ ਕਰ ਫਾਇਰਿੰਗ ਕਰਦੇ ਰਹੇ।
ਮਟੌਰ ਤੋਂ ਕਰੀਬ ਅੱਧਾ ਕਿੱਲੋਮੀਟਰ ਦੂਰ ਕਮਿਊਨਿਟੀ ਸੈਂਟਰ ਦੇ ਬਾਹਰ ਮੁਲਜ਼ਮਾਂ ਨੇ ਵਿੱਕੀ ‘ਤੇ ਗੋਲ਼ੀਆਂ ਚਲਾਈਆਂ। ਮਟੌਰ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੁਲਜ਼ਮਾਂ ਦਾ ਪਤਾ ਲਾਉਣ ਲਈ ਪੁਲਿਸ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ‘ਚ ਲੱਗੀ ਹੋਈ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp