ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) ਹਿਮਾਚਲ ਵਿੱਚ ਵੀ ਕੋਰੋਨਾ ਸੰਕਰਮਣ ਦੀ ਗਤੀ ਵਧ ਰਹੀ ਹੈ। ਇੱਥੇ ਮੰਗਲਵਾਰ ਨੂੰ, 417 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਅਤੇ 2 ਦੀ ਮੌਤ ਹੋ ਗਈ। ਇੱਥੇ ਨਵੇਂ ਕੇਸ 11 ਜੂਨ ਤੋਂ ਬਾਅਦ ਤੇਜੀ ਨਾਲ ਵਧ ਰਹੇ ਹਨ ।
।ਪਿਛਲੇ 24 ਘੰਟਿਆਂ ਵਿੱਚ ਇਸ ਵਿੱਚ 232 ਦਾ ਵਾਧਾ ਹੋਇਆ ਹੈ। ਹੁਣ ਇੱਥੇ 2,318 ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੇਸ਼ ਚ ਨੂੰ 36,309 ਨਵੇਂ ਮਰੀਜ਼ ਮਿਲੇ ਅਤੇ 468 ਲੋਕਾਂ ਦੀ ਜਾਨ ਚਲੀ ਗਈ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਨੂੰ ਕੋਵਿਡ ਸਬੰਧੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਦੀ
ਅਪੀਲ
ਹਿਮਾਚਲ ਤੋਂ ਵਾਪਸੀ ਵੇਲੇ ਸਿਹਤ ਵਿਭਾਗ ਦੀਆਂ ਟੀਮਾਂ ਕਰਨਗੀਆਂ ਕੋਵਿਡ ਟੈਸਟ : ਅਪਨੀਤ ਰਿਆਤ
ਸ਼ਰਧਾਲੂ ਲੋੜੀਂਦੀ ਟੈਸਟ ਰਿਪੋਰਟ ਲੈ ਕੇ ਹੀ ਹਿਮਾਚਲ ਪ੍ਰਦੇਸ਼ ਦੇ ਬਾਰਡਰ ’ਤੇ ਜਾਣ
ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਮਾਰੀ ਦੀ ਸੁਚੱਜੀ ਰੋਕਥਾਮ
ਲਈ ਲੋਕਾਂ ਖਾਸ ਕਰ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਅਤੇ ਹਿਮਾਚਲ ਪ੍ਰਦੇਸ਼ ਵਿਚ ਹੋਰਨਾਂ
ਧਾਰਮਿਕ ਥਾਵਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨੂੰ ਲੈ ਕੇ ਜਾਰੀ
ਸਿਹਤ ਸਲਾਹਕਾਰੀਆਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ
ਸਕੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗਲਵਾਰ ਨੂੰ ਜਾਰੀ ਹੁਕਮਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ
ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਉਪਰੰਤ ਹੁਸ਼ਿਆਰਪੁਰ ਵਿਚ ਦਾਖਲ ਹੋਣ ਵਾਲੇ ਸ਼ਰਧਾਲੂਆਂ
ਦੇ ਪੰਜਾਬ ਹਿਮਾਚਲ ਬਾਰਡਰ ’ਤੇ ਆਰ.ਏ.ਟੀ. ਟੈਸਟ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਡੀ ਗਿਣਤੀ ਵਿਚ
ਹਿਮਾਚਲ ਪ੍ਰਦੇਸ਼ ਜਾ ਰਹੇ ਸ਼ਰਧਾਲੂਆਂ ਦੀ ਵਾਪਸੀ ਮੌਕੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ
ਦੀਆਂ ਟੀਮਾਂ ਵਲੋਂ ਰੈਪਿਡ ਟੈਸਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿਵਲ ਸਰਜਨ
ਹੁਸ਼ਿਆਰਪੁਰ ਨੂੰ ਟੀਮਾਂ ਦੀ ਤਾਇਨਾਤੀ ਲਈ ਆਦੇਸ਼ ਦੇ ਦਿੱਤੇ ਗਏ ਹਨ ਅਤੇ ਐਸ.ਡੀ.ਐਮ.
ਹੁਸ਼ਿਆਰਪੁਰ ਇਸ ਸਬੰਧੀ ਓਵਰਆਲ ਇੰਚਾਰਜ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ
ਪੰਜਾਬ-ਹਿਮਾਚਲ ਬਾਰਡਰ ਅਤੇ ਬਾਕੀ ਥਾਵਾਂ ’ਤੇ ਸੁਚਾਰੂ ਟਰੈਫਿਕ ਪ੍ਰਬੰਧਾਂ ਨੂੰ ਯਕੀਨੀ
ਬਨਾਉਣ ਲਈ ਜ਼ਿਲ੍ਹਾ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਦੇ
ਮੱਦੇਨਜ਼ਰ ਪਹਿਲਾਂ ਹੀ ਵਿਸਥਾਰਤ ਸਲਾਹਕਾਰੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਦੀ
ਇਨਬਿਨ ਪਾਲਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਵੱਧ ਰਹੇ ਕੋਰੋਨਾ
ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਮਿਕ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਪਿੱਛੋਂ ਕਈ
ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਦੀ ਜਨਤਕ ਹਿੱਤਾਂ ਦੇ ਮੱਦੇਨਜ਼ਰ ਪਾਲਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਵਾਲੇ ਰਸਤੇ ਦੇ ਦੋਵੇਂ ਪਾਸੇ ਲੰਗਰ ਲਾਉਣ
’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦੇ ਹੋਏ
ਪੰਜਾਬ ਵਿਚੋਂ ਆ ਰਹੇ ਸ਼ਰਧਾਲੂਆਂ ਦੇ ਕੋਵਿਡ-19 ਟੈਸਟ ਨੂੰ ਲਾਜ਼ਮੀ ਕੀਤਾ ਗਿਆ ਹੈ ਅਤੇ ਟੈਸਟ
ਦੀ ਰਿਪੋਰਟ ਦੇ ਆਧਾਰ ’ਤੇ ਹੀ ਰਾਜ ਵਿਚ ਪ੍ਰਵੇਸ਼ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ
ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀ ਟੈਸਟ ਰਿਪੋਰਟ ਲੈ ਕੇ ਹੀ ਹਿਮਾਚਲ ਬਾਰਡਰ ’ਤੇ
ਜਾਣ ਤਾਂ ਜੋ ਬੇਲੋੜੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp