ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ( ਅਸ਼ਵਨੀ ) :- ਕੱਚੇ ਤੇ ਮਾਣ ਭੱਤਾ ਕੰਟਰੈਕਟ ਮੁਲਾਜ਼ਮ ਮੋਰਚੇ ਦੇ ਸੱਦੇ ਤੇ ਬਟਾਲਾ ਅਤੇ ਭੁੱਲਰ ਬਲਾਕ ਦੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਦੀ ਧ੍ਰਧਾਨ ਅੰਚਲ ਮੱਟੁ ਬਟਾਲਾ ਅਤੇ ਕਾਂਤਾ ਦੇਵੀ ਭੁੱਲਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਰੋਸ਼ ਪ੍ਰਦਰਸਨ ਕੀਤਾ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੀ ਪ੍ਰੈਸ ਸਕੱਤਰ ਸ੍ਰੀਮਤੀ ਆਂਚਲ ਮੱਟੂ ਬਟਾਲਾ ਨੇ ਦੱਸਿਆ ਕਿ 21 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਲਾਮਿਸਾਲ ਇਕੱਠ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਮਹੀਨਾਵਾਰ ਤਨਖਾਹ ਦੇਣ ਦੀ ਮੰਗ ਨੂੰ ਅਣਗੌਲਿਆਂ ਕੀਤਾ ਹੈ। ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਕੰਮਾਂ ਵਿਚ ਮੂਹਰਲੀ ਕਤਾਰ ਵਿੱਚ ਕੰਮ ਕਰਨ ਦੇ ਬਾਵਜੂਦ ਵੀ ਬਣਦਾ ਮਾਣ-ਸਤਿਕਾਰ ਤੇ ਮਿਹਨਤਾਨਾ ਸਮੇਂ ਸਿਰ ਨਹੀਂ ਦਿੱਤਾ ਜਾਂਦਾ। ਵਰਕਰਾਂ ਨੂੰ ਕਰੋਨਾ ਵੈਕਸੀਨਾ ਮੁਹਿੰਮ ਤਹਿਤ ਲੋੜ ਤੋਂ ਵੱਧ ਕੰਮ ਲਿਆ ਜਾ ਰਿਹਾ ਹੈ। ਇਥੋਂ ਤੱਕ ਕਿ ਕੋਈ ਤਿਊਹਾਰੀ ਛੁੱਟੀ ਅਤੇ ਮੈਡੀਕਲ ਛੁੱਟੀ ਦੇਣ ਤੋਂ ਟਾਲਾ ਵੱਟਿਆ ਜਾਂਦਾ ਹੈ। ਹਫਤਾਵਾਰੀ ਛੁੱਟੀ ਦਾ ਵਾਧੂ ਮੁਆਵਜ਼ਾ ਨਹੀਂ ਦਿੱਤਾ ਜਾਂਦਾ। ਵਰਕਰਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਗਈ। ਆਸ਼ਾ ਫੈਸੀਲੀਟੇਟਰਜ ਨੂੰ ਮਹਿਜ਼ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ ਅਤੇ ਕਰੋਨਾ ਵੈਕਸੀਨ ਲਗਵਾਉਣ ਸਮੇਂ ਕੰਮ ਬਦਲੇ ਕੋਈ ਮਿਹਨਤਾਨਾ ਨਹੀਂ ਦਿੱਤਾ ਜਾਂਦਾ। ਉਧਰ ਜਥੇਬੰਦੀ ਦੇ ਮੁੱਖ ਸਲਾਹਕਾਰ ਅਮਰਜੀਤ ਸ਼ਾਸਤਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13 ਅਗਸਤ ਨੂੰ ਸਾਂਝੇ ਮੁਲਾਜ਼ਮ ਮੋਰਚੇ ਦੇ ਸੱਦੇ ਤੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਮਹੀਨਾਵਾਰ ਤਨਖਾਹ ਦੇਣ ਦੀ ਮੰਗ ਨੂੰ ਉਭਾਰਨਗੀਆਂ। 15 ਅਗਸਤ ਨੂੰ ਅੰਮਿ੍ਰਤਸਰ ਬਠਿੰਡਾ ਜਲੰਧਰ ਪਟਿਆਲਾ ਵਿਖੇ ਮੁੱਖ ਮੰਤਰੀ ਪੰਜਾਬ ਓ ਪੀ ਸੋਨੀ ਮਨਪ੍ਰੀਤ ਸਿੰਘ ਬਾਦਲ ਅਤੇ ਬਲਵੀਰ ਸਿੰਘ ਸਿੱਧੂ ਖਿਲਾਫ ਕਾਲ਼ੇ ਝੰਡਿਆਂ ਨਾਲ ਰੋਸ਼ ਪ੍ਰਦਰਸਨ ਕੀਤਾ ਜਾਵੇਗਾ। ਇਸਮੌਕੇ ਹੋਰਨਾਂ ਤੋਂ ਇਲਾਵਾ ਜਸਪ੍ਰੀਤ, ਕੁਲਬੀਰ, ਨੀਤੂ, ਬਬਲੀ, ਤ੍ਰਿਪਤਾ, ਸ਼ਰਨਜੀਤ, ਅਵਤਾਰ, ਸ਼ੀਤਲ, ਅਨੂ, ਰੁਪਿੰਦਰ, ਕੁਲਵਿੰਦਰ, ਮਨਪ੍ਰੀਤ, ਗੁਰਜੀਤ, ਪੂਜਾ, ਕਿਰਨ, ਸ਼ਬਨਮ, ਕੁਸਮ, ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp