ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ’ਚ ਅਹਿੰਮ ਭੂਮਿਕਾ ਨਿਭਾਉਂਦੇ ਹਨ ਤਿਉਹਾਰ : ਅਪਨੀਤ ਰਿਆਤ

ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ’ਚ ਅਹਿੰਮ ਭੂਮਿਕਾ ਨਿਭਾਉਂਦੇ ਹਨ ਤਿਉਹਾਰ : ਅਪਨੀਤ ਰਿਆਤ
ਸਰਵਿਸਜ਼ ਕਲੱਬ ’ਚ ਆਯੋਜਿਤ ਤੀਆਂ ਤਿਉਹਾਰ ’ਚ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਿਰਕਤ
ਡਿਪਟੀ ਕਮਿਸ਼ਨਰ ਦਫ਼ਤਰ ਦੇ ਮਹਿਲਾ ਸਟਾਫ ਵਲੋਂ ਆਯੋਜਿਤ ਕੀਤਾ ਗਿਆ ਪ੍ਰੋਗਰਾਮ
ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਤਿਉਹਾਰ ਸਾਨੂੰ ਸਾਡੇ ਸਭਿਆਚਾਰ ਨਾਲ ਜੋੜਨ ਵਿੱਚ ਅਹਿੰਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਸਾਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਆਪਣੇ ਤਿਉਹਾਰ ਮਨਾਉਣੇ ਚਾਹੀਦੇ ਹਨ। ਉਹ ਅੱਜ ਸਰਵਿਸਜ਼ ਕਲੱਬ ਹੁਸ਼ਿਆਰਪੁਰ ਵਿੱਚ ਆਯੋਜਿਤ ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਦਫ਼ਤਰ ਦੇ ਮਹਿਲਾ ਸਟਾਫ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਸਟਾਫ ਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ’ਤੇ ਸਾਰਿਆਂ ਨੇ ਚਰਖਾ ਕੱਤਣ ਅਤੇ ਗਿੱਧਾ ਪਾ ਕੇ ਇਸ ਤਿਉਹਾਰ ਦੀ ਪੁਰਾਤਨ ਪ੍ਰੰਪਰਾ ਦਾ ਆਨੰਦ ਮਾਣਿਆ।
ਡਿਪਟੀ ਕਮਿਸ਼ਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਡੀ ਅਮੀਰ ਵਿਰਾਸਤ ਦੀ ਪਹਿਚਾਣ ਹਨ ਅਤੇ ਸਾਨੂੰ ਹਮੇਸ਼ਾਂ ਇਸ ਨੂੰ ਯਾਦ ਰੱਖਦੇ ਹੋਏ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਨਾਲ ਜੋੜੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸਾਵਣ ਮਹੀਨੇ ਵਿੱਚ ਤੀਆਂ ਦਾ ਤਿਉਹਾਰ ਬੇਸ਼ੱਕ ਆਧੁਨਿਕਤਾ ਦੇ ਚੱਲਦਿਆਂ ਲੁਪਤ ਹੁੰਦਾ ਜਾ ਰਿਹਾ ਹੈ ਪਰ ਫਿਰ ਵੀ ਕਈ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਆਪਣੇ ਬੱਚਿਆਂ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਨ ਦੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਇਸ ਦੌਰਾਨ ਸਟਾਫ ਵਲੋਂ ਪੁਰਾਤਨ ਰਵਾਇਤ ਅਨੁਸਾਰ ਲੋਕ ਗੀਤ ਗਾਏ ਗਏ ਅਤੇ ਬੋਲੀਆਂ ਪਾ ਕੇ ਗਿੱਧੇ ਵਿੱਚ ਧਮਾਲ ਮਚਾਈ ਗਈ। ਇਸ ਮੌਕੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਨੇ ਵੀ ਗਿੱਧਾ ਪਾ ਕੇ ਸਟੇਜ ਬੰਨੀ। ਇਸ ਮੌਕੇ ’ਤੇ  ਸੁਪਰਡੈਂਟ ਗ੍ਰੇਡ-1 ਆਸ਼ਾ ਰਾਣੀ ਤੋਂ ਇਲਾਵਾ ਹੋਰ ਮਹਿਲਾ ਕਰਮਚਾਰੀ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply