ਕੈਪਟਨ ਸੰਧੂ ਵੱਲੋਂ ਪਿੰਡ ਅੱਕੂਵਾਲ ਨਜ਼ਦੀਕ ਪੈਂਦੇ ਖੇਤਾਂ ਵਿਚਕਾਰ ਬਰਸਾਤੀ ਪਾਣੀ ਕਾਰਨ ਬਣੇ ਟੋਭੇ ਦਾ ਜਾਇਜ਼ਾ ਲਿਆ
ਪਿੰਡ ਧੂਰਕੋਟ ਦੇ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਕੀਤਾ ਸ਼ਾਮਿਲ
ਮੁੱਲਾਂਪੁਰ- ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਅੱਕੂਵਾਲ (ਸਿੱਧਵਾਂ ਬੇਟ ਏਰੀਏ) ਦੇ ਨਜ਼ਦੀਕ ਪੈਂਦੇ ਖੇਤਾਂ ਵਿਚਕਾਰ ਬਰਸਾਤੀ ਪਾਣੀ ਕਾਰਨ ਬਣੇ ਟੋਭੇ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਬਰਸਾਤੀ ਪਾਣੀ ਦੇ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਜ਼ਿਆਦਾ ਦਿਨਾਂ ਤੱਕ ਨਾ ਨਿਕਲਣ ਕਰਕੇ ਝੋਨੇ ਦਾ ਨੁਕਸਾਨ ਹੋਣ ਬਾਰੇ ਪਿੰਡ ਦੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਪਟਨ ਸੰਧੂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਫੋਨ ਤੇ ਗੱਲਬਾਤ ਕਰਕੇ ਕਿਸਾਨਾਂ ਦੀ ਨੁਕਸਾਨੀ ਗਈ ਝੋਨੇ ਦੀ ਫਸਲ ਦਾ ਮੁਆਵਜ਼ਾ ਦੇਣ ਅਤੇ ਸੀਵਰੇਜ਼ ਪਾਈਪਾਂ ਰਾਹੀਂ ਬਰਸਾਤੀ ਪਾਣੀ ਨੂੰ ਦਰਿਆ ਵਿੱਚ ਪਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਦਾਖਾ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ।
ਇਸ ਤੋਂ ਇਲਾਵਾ ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਧੂਰਕੋਟ ਦੇ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਧੂਰਕੋਟ ਦੇ ਨੌਜਵਾਨ ਖਿਡਾਰੀਆਂ ਨੂੰ 15 ਅਗਸਤ ਨੂੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements