ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਨੇਤਾ ਬੀਰ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਸ਼ਰਮਾ ਨੇ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ 12 ਅਕਤੂਬਰ ਤਕ ਜਵਾਬ ਦੇਣ ਲਈ ਕਿਹਾ ਹੈ। ਬੀਰ ਦਵਿੰਦਰ ਸਿੰਘ ਨੇ ਮੋਹਾਲੀ ’ਚ ਜੇਸੀਟੀ ਇਲੈਕਟ੍ਰਾਨਿਕਸ ਦੀ 32 ਏਕੜ ਜ਼ਮੀਨ ਕੌਡੀਆਂ ਦੇ ਭਾਅ ਜੀਆਰਜੀ ਡਿਵੈਲਪਰਸ ਨੂੰ 90 ਕਰੋੜ ਰੁਪਏ ’ਚ ਵੇਚਣ ਦਾ ਦੋਸ਼ ਲਗਾਇਆ ਸੀ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ 400 ਕਰੋਡ਼ ਰੁਪਏ ਦਾ ਨੁਕਸਾਨ ਹੋਇਆ ਹੈ। ਜ਼ਮੀਨ ਨੂੰ ਵੇਚਣ ਲਈ ਵਿੱਤ ਵਿਭਾਗ ਤੋਂ ਐੱਨਓਸੀ ਨਹੀਂ ਲਈ ਗਈ ਤੇ ਨਾ ਹੀ ਐਡਵੋਕੇਟ ਜਨਰਲ ਦਫ਼ਤਰ ਤੋਂ ਪੁੱਛਿਆ ਗਿਆ।
ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਅਜਿਹਾ ਉਸ ਸਮੇਂ ਕੀਤਾ ਗਿਆ, ਜਦੋਂ ਕੋਰੋਨਾ ਕਾਰਨ ਪੰਜਾਬ ’ਚ ਕਰਫਿਊ ਲਾਗੂ ਸੀ ਤੇ ਕੋਈ ਵੀ ਅਧਿਕਾਰਕ ਸਰਗਰਮੀ ਨਹੀਂ ਹੋ ਰਹੀ ਸੀ। ਜਦੋਂ ਸਿਆਸੀ ਪਾਰਟੀਆਂ ਨੇ ਮਿਲ ਕੇ ਇਹ ਮੁੱਦਾ ਚੁੱਕਿਆ ਤਾਂ ਸਰਕਾਰ ਨੇ ਐਡਵੋਕੇਟ ਜਨਰਲ ਤੋਂ ਇਸ ਦੇ ਬਾਰੇ ਰਾਏ ਮੰਗੀ ਤੇ ਐਡਵੋਕੇਟ ਜਨਰਲ ਨੇ ਵੀ ਕਿਹਾ ਕਿ ਡੀਲ ਗਲਤ ਹੋਈ ਹੈ ਤੇ ਇਸ ਨਾਲ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਲੋਕਪਾਲ ਨੇ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਐੱਸਪੀ ਸਿੰਘ ਨੂੰ 12 ਅਕਤੂਬਰ ਲਈ ਨੋਟਿਸ ਜਾਰੀ ਕੀਤਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements