ਪਠਾਨਕੋਟ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) ਮਾਡਲ ਟਾਊਨ ਪਠਾਨਕੋਟ ਵਿਖੇ ਸਥਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆ ਦੇ ਸਰਕਾਰੀ ਸਕੂਲ ਵਿੱਚ ਆਨੰਦ ਵਾਹਿਨੀ ਸੰਸਥਾ ਪਠਾਨਕੋਟ ਵੱਲੋਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਉਪ ਜਿਲਾ ਸਿੱਖਿਆ ਅਫਸਰ ਰਾਜੇਸ਼ਵਰ ਸਲਾਰੀਆ ਅਤੇ ਬੀ ਪੀ ਈ ਓ ਕੁਲਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਈ ਗਈ ਪੇਂਟਿੰਗ ਮੁੱਖ ਆਕਰਸ਼ਕ ਰਹੀਆਂ ਉੱਥੇ ਬੱਚਿਆਂ ਵੱਲੋਂ ਤਬਲਾ, ਹਰਮੋਨੀਅਮ ਨਾਲ ਗੀਤ ਸੁਣਾ ਕੇ ਵਾਹਵਾ ਖੱਟੀ। ਬੱਚਿਆਂ ਵੱਲੋਂ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਗਿੱਧਾ- ਭੰਗੜਾ ਪਾ ਕੇ ਦਰਸ਼ਕਾਂ ਦੇ ਮਨ ਮੋਹੇ। ਅੰਜੂ ਸੈਣੀ ਜ਼ਿਲਾ ਸਪੈਸ਼ਲ ਐਜੂਕੇਟਰ, ਡਾ: ਮਨਦੀਪ ਸ਼ਰਮਾ, ਸ੍ਰੀਮਤੀ ਸਵਿਤਾ ਨੇ ਸਪੈਸ਼ਲ ਬੱਚਿਆਂ ਦੀਆਂ ਪ੍ਰਾਪਤੀਆਂ ਸਬੰਧੀ ਇਕ ਵਿਸ਼ੇਸ਼ ਰਿਪੋਰਟ ਪੜ੍ਹੀ। ਇਸ ਮੌਕੇ ਤੇ ਆਨੰਦ ਵਾਹਿਨੀ ਸੰਸਥਾ ਦੀ ਪ੍ਰਧਾਨ ਸ੍ਰੀਮਤੀ ਸੁਨੀਤਾ ਜੰਡਿਆਲ ਨੇ ਆਪਣੀ ਸੰਸਥਾ ਵੱਲੋਂ ਕੀਤੇ ਜਾ ਰਹੇ ਪ੍ਰੋਜੈਕਟਾ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸੰਸਥਾ ਦੇ ਮੁੱਖ ਮਕਸਦ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸ਼੍ਰੀਮਤੀ ਸੰਤੋਸ਼ ਰਾਣੀ, ਸ੍ਰੀਮਤੀ ਸੁਜਾਤਾ ਨੇ ਕਵਿਤਾ ਸੁਣਾ ਕੇ ਖੂਬ ਰੰਗ ਬੰਨ੍ਹਿਆ। ਸੰਸਥਾ ਨੇ ਇਸ ਮੌਕੇ ਤੇ ਸਪੈਸ਼ਲ ਬੱਚਿਆਂ ਦੇ ਖਾਣਾ ਖਾਣ ਲਈ ਡਾਈਨਿੰਗ ਟੇਬਲ ਅਤੇ ਕੁਰਸੀਆਂ ਪ੍ਰਧਾਨ ਕੀਤੀਆਂ। ਇਸ ਤੋਂ ਇਲਾਵਾ ਬਿਜਲੀ ਮੁਰੰਮਤ ਅਤੇ ਪਾਣੀ ਪੀਣ ਦੀ ਸਹੂਲਤ ਵੀ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਸਪੈਸ਼ਲ ਬੱਚਿਆਂ ਲਈ ਖਾਣ-ਪੀਣ ਦੀ ਸਮੱਗਰੀ, ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਇਸ ਪ੍ਰੋਗਰਾਮ ਵਿਚ ਸ੍ਰੀਮਤੀ ਕਮਲਦੀਪ ਕੌਰ, ਸੁਦੇਸ਼ ਸ਼ਰਮਾ, ਰੇਨੂ, ਸ਼ੈਲਾ, ਸੁਪ੍ਰੀਆ, ਸ਼ਿਵਾਨੀ, ਪ੍ਰਿੰਸੀਪਲ ਜਤਿੰਦਰ ਕੌਰ, ਪ੍ਰਿੰਸੀਪਲ ਸਵਤੰਤਰ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements