ਚੰਡੀਗੜ੍ਹ (ਹਰਦੇਵ ਮਾਨ ) : ਪੰਜਾਬ ’ਚ ਪਿਛਲੇ ਇਕ ਹਫ਼ਤੇ ਤੋਂ ਗਰਮੀ ਨੇ ਲੋਕਾਂਦੇ ਸਾਹ ਸੂਤ ਦਿੱਤੇ ਹਨ ਹੈ। ਹੁਣ ਇਸ ਤੋਂ ਰਾਹਤ ਭਰੀ ਖ਼ਬਰ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਹੁਣ ਦੁਬਾਰਾ ਮੌਨਸੂਨ ਸਰਗਰਮ ਹੋ ਰਿਹਾ ਹੈ। ਬੁੱਧਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। 19 ਤੋਂ 21 ਅਗਸਤ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀ ਦੋ ਦਿਨਾਂ ਤਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਰਿਕਾਰਡ ਕੀਤਾ ਗਿਆ। ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਦੋ ਡਿਗਰੀ ਜ਼ਿਆਦਾ ਸੀ। ਉੱਥੇ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਚਾਰ ਡਿਗਰੀ ਜ਼ਿਆਦਾ ਸੀ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਰਿਹਾ, ਜਿਹੜਾ ਸਾਧਾਰਨ ਤੋਂ ਇਕ ਡਿਗਰੀ ਜ਼ਿਆਦਾ ਸੀ। ਇਸੇ ਤਰ੍ਹਾਂ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਰਿਕਾਰਡ ਕੀਤਾ ਗਿਆ, ਜਿਹੜਾ ਸਾਧਾਰਨ ਤੋਂ ਤਿੰਨ ਡਿਗਰੀ ਜ਼ਿਆਦਾ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp