ਹੁਸ਼ਿਆਰਪੁਰ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਉੜਮੁੜ-41 ਦੇ ਪਿੰਡ ਸਹਿਬਾਜਪੁਰ ਵਿਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਉੜਮੁੜ-41 ਦੇ ਚੋਣ ਰਜਿਸਟਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਲਈ ਵੋਟ ਬਨਾਉਣਾ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਇਸ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੋਟ ਬਨਾਉਣ ਦੀ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ, ਸੁਪਰਵਾਈਜ਼ਰ ਮਨਜੀਤ ਸਿੰਘ, ਬੂਥ ਨੰਬਰ 178 ਦੇ ਬੀ.ਐਲ.ਓ. ਰਜਿੰਦਰ ਕੁਮਾਰ ਨੇ ਲੋਕਾਂ ਨੂੰ ਵੋਟ ਬਨਾਉਣ ਪ੍ਰਤੀ ਜਾਗਰੂਕ ਕੀਤਾ।
ਇਨ੍ਹਾਂ ਸਾਰੇ ਅਧਿਕਾਰੀਆਂ ਨੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਨੂੰ ਵੋਟ ਬਨਾਉਣ ਅਤੇ ਪਾਉਣ ਲਈ ਪ੍ਰੇਰਿਤ ਕੀਤਾ।
ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਵਿਚ ਲੋਕਾਂ ਨੂੰ ਹੈਲਪਲਾਈਨ ਨੰਬਰ 1950 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵੋਟ ਬਨਾਉਣ, ਦਰੁੱਸਤੀ ਜਾਂ ਸ਼ਿਕਾਇਤ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਬੂਥ ਦੇ ਬਾਹਰ ਬੀ.ਐਲ.ਓ. ਅਤੇ ਸੁਪਰਵਾਈਜ਼ਰ ਦਾ ਨੰਬਰ ਲਿਖਿਆ ਹੈ ਅਤੇ ਜ਼ਰੂਰਤ ਪੈਣ ’ਤੇ ਇਨ੍ਹਾਂ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵੋਟਰ ਜ਼ਰੂਰਤ ਪੈਣ ’ਤੇ ਵੋਟਰ ਹੈਲਪ ਲਾਈਨ ਜਾਂ ਐਨ.ਵੀ.ਐਸ.ਪੀ. ਪੋਰਟਲ ਦੀ ਸਹਾਇਤਾ ਨਾਲ ਵੋਟ ਬਨਾਉਣ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਲੋਕਤੰਤਰ ਨੂੰ ਮਜਬੂਤ ਤੇ ਸੁਚਾਰੂ ਰੂਪ ਨਾਲ ਚਲਾਉਣ ਵਿਚ ਸਹਾਇਕ ਸਿੱਧ ਹੁੰਦੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp