ਜ਼ਿਲ੍ਹੇ ’ਚ ਕੋਵਿਡ ਟੀਕਾਕਰਨ ਦਾ ਅੰਕੜਾ 10 ਲੱਖ ਤੋਂ ਪਾਰ ਪਹੁੰਚਿਆ : ਅਪਨੀਤ ਰਿਆਤ
ਜਿਲ੍ਹੇ ’ਚ ਹੁਣ ਤੱਕ ਕੋਵਿਡ-19 ਦੀ ਲਗਾਈਆਂ ਜਾ ਚੁੱਕੀਆਂ ਹਨ 1001969 ਡੋਜ਼ਾਂ
ਹੁਸ਼ਿਆਰਪੁਰ (ਗਰੋਵਰ , ਜਸਪਾਲ ਢੱਟ, ਸੋਢੀ ): ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਵਲੋਂ ਦਿਖਾਏ ਗਏ ਉਤਸ਼ਾਹ ਅਤੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ 10 ਲੱਖ ਨੂੰ ਪਾਰ ਕਰ ਚੁੱਕਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1001969 ਕੋਵਿਡ-19 ਦੀ ਟੀਕਾਕਰਨ ਦੀਆਂ ਡੋਜ਼ਾਂ ਲੱਗ ਚੁੱਕੀਆਂ ਹਨ, ਜਿਸ ਵਿਚ 771245 ਪਹਿਲੀ ਡੋਜ਼ ਅਤੇ 230724 ਦੀ ਦੂਜੀ ਡੋਜ਼ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ 100 ਦੇ ਕਰੀਬ ਸਥਾਨਾਂ ’ਤੇ ਕੋਵਿਡ-19 ਟੀਕਾਕਰਨ ਚੱਲ ਰਿਹਾ ਹੈ, ਜਿਸ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ (ਸ਼ੁਕਰਵਾਰ) 6596 ਡੋਜ਼ਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੀ ਉਪਲਬੱਧਤਾ ਦੇ ਆਧਾਰ ’ਤੇ ਟੀਕਾਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਵੀ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਇਕ ਚੰਗੀ ਸ਼ੁਰੂਆਤ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿੱਚ ਹਿੱਸੇਦਾਰ ਬਣਨਾ ਚਾਹੀਦਾ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਬਿਨ੍ਹਾਂ ਥੱਕੇ ਲਗਾਤਾਰ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਕਰ ਰਹੀਆਂ ਹਨ, ਜਿਸ ਦੇ ਸਕਰਾਤਮਕ ਨਤੀਜੇ ਸਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਕੋਵਿਡ ਟੀਕਾਕਰਨ ਨੂੰ ਲੈ ਕੇ ਕਾਫ਼ੀ ਜਾਗਰੂਕ ਹੋਏ ਹਨ, ਜਿਸ ਦੇ ਚੱਲਦੇ ਕੋਵਿਡ ਪੋਜੀਟਿਵ ਮਰੀਜ਼ਾਂ ਦੀ ਸੰਖਿਆ ਵੀ ਘੱਟ ਹੋ ਗਈ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp