ਡੀ.ਈ.ਓ.ਐਲੀ: ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਮੁਖੀਆਂ ਨਾਲ ਅਹਿਮ ਮੀਟਿੰਗ
ਵਣ ਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ
ਕਾਹਨੂੰਵਾਨ (ਗਗਨ )
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਵੱਲੋਂ ਅੱਜ ਬਲਾਕ ਕਾਹਨੂੰਵਾਨ 1 ਦੇ ਸਮੂਹ ਸਕੂਲ ਮੁਖੀਆਂ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸ਼ਰੀਫ਼ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਭਿਆਸ ਪ੍ਰਸ਼ਨਾਵਲੀ ਦੀਆਂ ਸ਼ੀਟਾ ਭੇਜੀਆਂ ਜਾ ਰਹੀਆਂ ਹਨ , ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਅਤੇ ਸਟੇਟ ਵੱਲੋਂ ਭੇਜੀਆਂ ਸ਼ੀਟਾ ਦਾ ਹਰ ਬੱਚੇ ਦਾ ਅਭਿਆਸ ਸਮੇਂ ਸਿਰ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ। ਇਸ ਦੌਰਾਨ ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਲਖਵਿੰਦਰ ਸਿੰਘ ਸੇਖੋਂ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਬੀ.ਐਮ.ਟੀ. ਮਲਕੀਤ ਸਿੰਘ ਕਾਹਨੂੰਵਾਨ ਵੱਲੋਂ ਵੀ ਹਾਜ਼ਰ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਤੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਵਣਉਤਸਵ ਮਨਾਉਂਦੇ ਹੋਏ ਪੌਦਾ ਲਗਾਇਆ ਗਿਆ। ਇਸ ਮੌਕੇ ਸਰਪੰਚ ਚੱਕ ਸ਼ਰੀਫ਼ ਰੂਪ ਸਿੰਘ ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਡੀ.ਈ.ਓ. ਦਫ਼ਤਰ ਤੋਂ ਪੰਕਜ ਕੁਮਾਰ , ਪਵਨ ਕੁਮਾਰ , ਸੈਂਟਰ ਮੁੱਖ ਅਧਿਆਪਕ ਬਲਜੀਤ ਸਿੰਘ ਸੈਣੀ , ਸੁਖਬੀਰ ਸਿੰਘ , ਗੁਰਮੇਜ ਸਿੰਘ , ਸੁਖਬੀਰ ਕੌਰ , ਜੈਦੇਵ ਸਿੰਘ , ਰਘਬੀਰ ਸਿੰਘ , ਬੀ.ਐਮ.ਟੀ ਨਸੀਬ ਸਿੰਘ , ਵਰਿੰਦਰ ਕੁਮਾਰ , ਰਣਜੀਤ ਕੌਰ ਆਦਿ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp