ਕੈਪਟਨ ਸਰਕਾਰ ਵਲੋਂ ਗੰਨੇ ਦਾ ਰੇਟ 360 ਰੁਪਏ ਕਰਨ ਨੂੰ ਡਾ. ਰਾਜ ਕੁਮਾਰ ਨੇ ਦੱਸਿਆ ਇਤਿਹਾਸਕ ਕਦਮ

ਕੈਪਟਨ ਸਰਕਾਰ ਵਲੋਂ ਗੰਨੇ ਦਾ ਰੇਟ 360 ਰੁਪਏ ਕਰਨ ਨੂੰ ਡਾ. ਰਾਜ ਕੁਮਾਰ ਨੇ ਦੱਸਿਆ ਇਤਿਹਾਸਕ ਕਦਮ
ਹੁਸ਼ਿਆਰਪੁਰ :  ਪੰਜਾਬ ਸਰਕਾਰ ਦੁਆਰਾ ਗੰਨੇ ਦਾ ਰੇਟ 360 ਰੁਪਏ ਕਰਨ ਦੇ ਫੈਸਲੇ ਦਾ ਹਲਕਾ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਸਵਾਗਤ ਕਰਦਿਆ ਕਿਹਾ ਕਿ ਇਹ ਇੱਕ ਇਤਿਹਾਸਕ ਕਦਮ ਹੈ। ਜਿਸਦੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਭਰਾਵਾਂ ਵਲੋਂ ਇਤਿਹਾਸਕ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਵਿੱਚ ਗੰਨੇ ਦਾ ਰੇਟ ਹਰਿਆਣੇ ਨਾਲੋਂ ਵੀ ਵੱਧ ਹੋ ਗਿਆ ਹੈ ਜੋਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਇਸ ਮੌਕੇ ਤੇ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ਵਿੱਚ 35 ਰੁਪਏ ਦਾ ਇਜ਼ਾਫਾ ਕੀਤਾ ਹੈ ਅਤੇ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦੀ ਵੀ ਗੱਲ ਕਹੀ ਹੈ।

ਇਸਦੇ ਨਾਲ ਹੁਣ ਕਿਸਾਨ ਭਰਾਵਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਡਾ. ਰਾਜ ਕੁਮਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ  ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਇਸਨੂੰ ਰੱਦ ਕਰਵਾਉਣ ਦੀ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਇਸ ਵਾਰ ਫਿਰ ਆਪਣੀ ਇਹੀ ਸੋਚ ਨੂੰ ਦਰਸ਼ਾਉਂਦੇ ਹੋਏ ਕਿਸਾਨ ਪ੍ਰਦਰਸ਼ਨ ਵਿੱਚ ਜਾਨਾਂ ਗਵਾਉਣ ਵਾਲੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਉਹਨਾਂ ਦੇ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਐਲਾਨ ਕਰਕੇ ਕਿਸਾਨਾਂ ਪ੍ਰਤੀ ਆਪਣੀ ਸਾਰਕਾਤਮ ਸੋਚ ਨੂੰ ਜਾਹਿਰ ਕੀਤਾ ਹੈ। ਉਹਨਾਂ ਇੱਕ ਵਾਰ ਫਿਰ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੀ ਮੰਗ ਪ੍ਰਵਾਨ ਕਰਦੇ ਹੋਏ ਪੰਜਾਬ ਵਿੱਚ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply